ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਇਜ਼ ’ਚ ਸ਼ਬਨਮਪ੍ਰੀਤ ਕੌਰ ਪਹਿਲੇ ਸਥਾਨ ’ਤੇ ਰਹੀ

08:40 AM Nov 05, 2024 IST
ਜੇਤੂ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦੇ ਹੋਏ ਅਧਿਕਾਰੀ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 4 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇਜ਼ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀਆਂ ਦੋ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਵੱਖ ਵੱਖ ਅਕਾਦਮਿਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਉਨ੍ਹਾਂ ਦੇ ਕਾਲਜ ਦੀ ਸ਼ਬਨਮਪ੍ਰੀਤ ਕੌਰ ਅਤੇ ਬਲਰੀਨ ਕੌਰ ਬੀ.ਏ. ਸਮੈਸਟਰ ਪੰਜਵਾਂ ਨੇ ਕ੍ਰਮਵਾਰ ਪਹਿਲਾ ਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਜੇਤੂ ਵਿਦਿਆਰਥਣਾਂ ਨੂੰ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਉਪ ਸਕੱਤਰ ਮਹਿੰਦਰ ਸਿੰਘ, ਪ੍ਰਿੰ. ਡਾ. ਵਰਿੰਦਰ ਕੌਰ, ਡੀਨ ਇੰਸਟੀਟਿਊਸ਼ਨਜ਼ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪ੍ਰਿੰ. ਜੋਤੀ ਸੈਣੀ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਇਨਾਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

Advertisement

Advertisement