For the best experience, open
https://m.punjabitribuneonline.com
on your mobile browser.
Advertisement

ਸ਼ਾਹ ਨੇ ਆਂਧਰਾ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ

08:52 AM Sep 02, 2024 IST
ਸ਼ਾਹ ਨੇ ਆਂਧਰਾ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵਿਜੈਵਾੜਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 1 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਦੋਵੇਂ ਸੂਬਿਆਂ ’ਚ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।
ਇਸ ਦੌਰਾਨ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੂੰ ਮੀਂਹ ਤੇ ਹੜ੍ਹਾਂ ਦੀ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਅੱਜ ਵੀ ਹੈਦਰਾਬਾਦ ਸਣੇ ਤਿਲੰਗਾਨਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੁੱਖ ਮੰਤਰੀ ਰੈੱਡੀ ਨੇ ਵੀ ਹਾਲਾਤ ਦਾ ਜਾਇਜ਼ਾ ਲੈਣ ਲਈ ਮੰਤਰੀਆਂ, ਅਧਿਕਾਰੀਆਂ ਅਤੇ ਜਨਤਾ ਦੇ ਨੁਮਾਇੰਦਿਆਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ।
ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਦੋਵੇਂ ਸੂਬਿਆਂ ਵਿੱਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕੇੇਂਦਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਕੇਂਦਰੀ ਗ੍ਰਹਿ ਰਾਜ ਮੰਤਰੀ ਬਾਂਦੀ ਸੰਜੇ ਕੁਮਾਰ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਤਿਲੰਗਾਨਾ ਦੇ ਖੰਮਾਮ ਵਿੱਚ ਮੀਂਹ ਤੇ ਹੜ੍ਹਾਂ ਕਾਰਨ ਵਿਗੜੇ ਹਾਲਾਤ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣਕਾਰੀ ਦਿੱਤੀ ਹੈ। ਸ਼ਾਹ ਦੇ ਹੁਕਮਾਂ ’ਤੇ ਐੱਨਡੀਆਰਐੱਫ ਦੀਆਂ ਨੌਂ ਟੀਮਾਂ ਤਿਲੰਗਾਨਾ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। -ਪੀਟੀਆਈ

Advertisement

ਗੁਜਰਾਤ ’ਚ ਹੜ੍ਹ: ਗ੍ਰਹਿ ਮੰਤਰਾਲੇ ਨੇ ਨੁਕਸਾਨ ਦੇ ਜਾਇਜ਼ੇ ਲਈ ਕੇਂਦਰੀ ਟੀਮ ਬਣਾਈ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਜਰਾਤ ਵਿਚ ਮੀਂਹ ਤੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਅੰਤਰ-ਮੰਤਰਾਲਾ ਟੀਮ ਬਣਾਈ ਹੈ। ਟੀਮ ਵੱਲੋਂ ਜਲਦੀ ਹੀ ਗੁਜਰਾਤ ਦੇ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਅਧਿਕਾਰਤ ਬਿਆਨ ਮੁਤਾਬਕ ਰਾਜਸਥਾਨ ਤੇ ਗੁਜਰਾਤ ਉੱਤੇ ਬਣੇ ਵੱਡੇ ਦਬਾਅ ਵਾਲੇ ਖੇਤਰ ਕਰਕੇ 25 ਤੇ 30 ਅਗਸਤ ਦਰਮਿਆਨ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿਚ ਬਹੁਤ ਭਾਰੀ ਮੀਂਹ ਕਰਕੇ ਹੜ੍ਹਾਂ ਵਾਲੇ ਹਾਲਾਤ ਬਣ ਗਏ ਸਨ। ਸੂਬੇ ਵਿਚ ਮੀਂਹ ਨਾਲ ਜੁੜੀਆਂ ਘਟਨਾਵਾਂ ਵਿਚ ਹੁਣ ਤੱਕ ਘੱਟੋ-ਘੱਟ 25 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ। ਬਿਆਨ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਸਟਰ ਮੈਨੇਜਮੈਂਟ (ਐੱਨਆਈਡੀਐੱਮ) ਦੇ ਕਾਰਜਕਾਰੀ ਡਾਇਰੈਕਟਰ ਦੀ ਅਗਵਾਈ ਹੇਠ ਅੰਤਰ-ਮੰਤਰਾਲਾ ਸੈਂਟਰਲ ਟੀਮ (ਆਈਐੱਮਸੀਟੀ) ਬਣਾਈ ਹੈ, ਜੋ ਗੁਜਰਾਤ ਵਿਚ ਮੀਂਹ ਤੇ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਏਗੀ। ਭਾਰੀ ਤੇ ਬਹੁਤ ਭਾਰੀ ਮੀਂਹ ਕਰਕੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਵੀ ਨੁਕਸਾਨ ਹੋਇਆ ਹੈ। ਭਾਰੀ ਮੀਂਹ, ਬੱਦਲ ਫਟਣ ਤੇ ਢਿੱਗਾਂ ਖਿਸਕਣ ਕਰਕੇ ਇਸ ਸਾਲ ਹਿਮਾਚਲ ਪ੍ਰਦੇਸ਼ ਵਿਚ ਵੀ ਖਾਸਾ ਨੁਕਸਾਨ ਹੋਇਆ ਹੈ। -ਪੀਟੀਆਈ

Advertisement

Advertisement
Author Image

Advertisement