ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸ਼ਹੀਦ ਪੁਲੀਸ ਕਰਮੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ

09:59 PM Jun 29, 2023 IST

ਸ੍ਰੀਨਗਰ, 24 ਜੂਨ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਿਊੁਟੀ ਦੌਰਾਨ ਜਾਨ ਗਵਾਉਣ ਵਾਲੇ ਜੰਮੂ ਕਸ਼ਮੀਰ ਦੇ ਅੱਠ ਪੁਲੀਸ ਕਰਮੀਆਂ ਦੇ ਪਰਿਵਾਰਾਂ ਨੂੰ ਅੱਜ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਨੇ ਸ਼ਹੀਦ ਪੁਲੀਸ ਕਰਮੀਆਂ ਦੇ ਪਰਿਵਾਰਾਂ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਆਪਣੇ ਦੋ ਰੋਜ਼ਾ ਦੌਰੇ ਦੇ ਆਖ਼ਰੀ ਦਿਨ ਇੱਥੇ ਡੱਲ ਝੀਲ ਨੇੜੇ ਸਥਿਤ ਪੁਲੀਸ ਗੋਲਫ਼ ਕੋਰਸ ਵਿੱਚ ਮੁਲਾਕਾਤ ਕੀਤੀ। ਸ਼ਾਹ ਨੇ ਟਵੀਟ ਕੀਤਾ, ”ਜੰਮੂ ਕਸ਼ਮੀਰ ਪੁਲੀਸ ਦੇ ਜਵਾਨਾਂ ਨੇ ਅਤਿਵਾਦੀਆਂ ਨਾਲ ਲੜਦਿਆਂ ਅਤੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀ ਜਾਨ ਵਾਰ ਦਿੱਤੀ। ਅੱਜ ਸ੍ਰੀਨਗਰ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਜੰਮੂ ਕਸ਼ਮੀਰ ਸਰਕਾਰ ਤਰਫ਼ੋਂ ਨਿਯੁਕਤੀ ਪੱਤਰ ਸੌਂਪੇ।” ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਸ਼ਹੀਦ ਸਮਾਰਕ ‘ਬਲਿਦਾਨ ਸਤੰਭ’ ਦਾ ਨੀਂਹ ਪੱਥਰ ਵੀ ਰੱਖਿਆ। -ਪੀਟੀਆਈ

Advertisement
Advertisement
Tags :
ਸ਼ਹੀਦਕਸ਼ਮੀਰਕਰਮੀਆਂਜੰਮੂਪਰਿਵਾਰਾਂਪੁਲੀਸਮੁਲਾਕਾਤਵੱਲੋਂ
Advertisement