ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਹਬਾਦ ਸਹਿਕਾਰੀ ਖੰਡ ਮਿੱਲ ਨਵੇਂ ਰਿਕਾਰਡ ਬਣਾਏਗੀ: ਸਾਰਵਾਨ

07:52 AM Aug 09, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 8 ਅਗਸਤ
ਸ਼ਾਹਬਾਦ ਸਹਿਕਾਰੀ ਖੰਡ ਮਿੱਲ ਦੇ ਚੇਅਰਮੈਨ ਤੇ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ ਨੇ ਕਿਹਾ ਹੈ ਕਿ ਸ਼ਾਹਬਾਦ ਸ਼ੂਗਰ ਮਿੱਲ ਦਾ ਚੀਨੀ ਉਤਪਾਦਨ, ਈਥਾਨੋਲ ਤੇ ਰਿਕਵਰੀ ਲਈ ਪੂਰੇ ਦੇਸ਼ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਖੰਡ ਮਿੱਲ ਦੀ ਪਛਾਣ ਬਣਾਉਣ ਵਿੱਚ ਕਿਸਾਨਾਂ, ਕਰਮਚਾਰੀਆਂ ਤੇ ਅਧਿਕਾਰੀਆਂ ਦਾ ਅਹਿਮ ਯੋਗਦਾਨ ਹੈ। ਇੰਨਾ ਹੀ ਨਹੀਂ ਸ਼ਾਹਬਾਦ ਸ਼ੂਗਰ ਮਿੱਲ ਆਉਣ ਵਾਲੇ ਪਿੜਾਈ ਸੀਜਨ ਵਿੱਚ ਨਿਸ਼ਚਿਤ ਤੌਰ ’ਤੇ ਨਵੇਂ ਰਿਕਾਰਡ ਕਾਇਮ ਕਰੇਗੀ। ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ ਅੱਜ ਸ਼ਾਹਬਾਦ ਖੰਡ ਮਿੱਲ ਦੇ ਆਡੀਟੋਰੀਅਮ ਵਿੱਚ ਸ਼ਾਹਬਾਦ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਕੋਲੋਂ ਮਿੱਲ ਦੀ ਪ੍ਰਗਤੀ ਬਾਰੇ ਰਿਪੋਰਟ ਲਈ। ਇਸ ਦੌਰਾਨ ਹਾਊਸ ਦੀ ਮੀਟਿੰਗ ਵਿੱਚ ਨਵੰਬਰ ਮਹੀਨੇ ਵਿੱਚ ਸ਼ੁਰੂ ਹੋਣ ਵਾਲੇ ਪਿੜਾਈ ਸੀਜਨ ਤੋਂ ਪਹਿਲਾਂ ਮਿੱਲ ਦੀ ਮੁਰੰਮਤ ਤੇ ਰੱਖ ਰਖਾਅ ਸਬੰਧੀ 34 ਏਜੰਡਾ ਆਈਟਮਾਂ ਤੇ ਇਕ ਵਾਧੂ ਏਜੰਡਾ ਆਈਟਮ ਤੇ ਵਿਸਥਾਰ ਨਾਲ ਚਰਚਾ ਕੀਤੀ ਤੇ ਬੋਰਡ ਦੀ ਸਹਿਮਤੀ ਹਾਸਲ ਕੀਤੀ। ਮੈਂਬਰਾਂ ਨੇ ਏਜੰਡੇ ਦੀਆਂ ਜ਼ਿਆਦਾਤਰ ਆਈਟਮਾਂ ਨੂੰ ਪ੍ਰਵਾਨਗੀ ਦਿੱਤੀ ਤੇ ਕੁਝ ਏਜੰਡਾ ਆਈਟਮਾਂ ਤੇ ਹੋਰ ਡੂੰਘਾਈ ਨਾਲ ਵਿਚਾਰ ਵਟਾਂਦਰੇ ਲਈ ਸੁਝਾਅ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਲ ਦਾ ਪਿੜਾਈ ਸੀਜਨ ਨਵੰਬਰ ਮਹੀਨੇ ਸ਼ੁਰੂ ਹੋਵੇਗਾ ਤੇ ਇਸ ਤੋਂ ਪਹਿਲਾਂ ਮਿੱਲ ਦੀ ਮਸ਼ੀਨਰੀ ਨੂੰ ਅੱਪ ਟੂ ਡੇਟ ਕਰਨਾ ਹੋਵੇਗਾ। ਮਿੱਲ ਦੇ ਕਰਮਚਾਰੀ ਤੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਮਿੱਲ ਦੀ ਮੁਰੰਮਤ ਤੇ ਰੱਖ ਰਖਾਅ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਏ। ਉਨ੍ਹਾਂ ਕਿਹਾ ਕਿ ਮਿੱਲ ਆਉਣ ਵਾਲੇ ਸੀਜਨ ਵਿਚ ਆਪਣੇ ਮਿਥੇ ਟੀਚੇ ਨੂੰ ਜ਼ਰੂਰ ਹਾਸਲ ਕਰੇਗੀ। ਮਿੱਲ ਦੇ ਐੱਮਡੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿੱਲ ਨਵੇਂ ਰਿਕਾਰਡ ਕਾਇਮ ਕਰੇਗੀ। ਮਿੱਲ ਦੇ ਸਾਰੇ ਅਧਿਕਾਰੀ, ਕਰਮਚਾਰੀ,ਕਿਸਾਨ ਤੇ ਮਜਦੂਰ ਮਿਲ ਕੇ ਕੰਮ ਕਰਨਗੇ ਤਾਂ ਜੋ ਇਹ ਮਿੱਲ ਹੋਰ ਤਰੱਕੀ ਕਰ ਸਕੇ।

Advertisement

Advertisement