ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਹਬਾਦ: ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜਾਰੀ

08:33 AM Jul 18, 2023 IST
ਸ਼ਾਹਬਾਦ ਦੇ ਦੀਦਾਰ ਨਗਰ ਵਿੱਚ ਲੰਗਰ ਦੀ ਸੇਵਾ ਕਰਦੇ ਹੋਏ ਨਾਇਬ ਸਿੰਘ ਸੈਣੀ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਜੁਲਾਈ
ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਵਿਚ ਸ਼ਹਿਰ ਦੀਆਂ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੇ ਲੋਕਾਂ ਦੀ ਦਨਿ ਰਾਤ ਮਦਦ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਨ੍ਹਾਂ ਸੰਸਥਾਵਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਹੈ। ਇਸ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਸਦ ਮੈਂਬਰ ਸੈਣੀ ਅੱਜ ਦੀਦਾਰ ਨਗਰ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਦੀ ਮਦਦ ਲਈ ਲਾਏ ਕੈਂਪ ਵਿੱਚ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਕਾਰਕੁਨਾਂ ਨਾਲ ਮਿਲ ਕੇ ਦੀਦਾਰ ਨਗਰ ਵਿਚ ਹੜ੍ਹ ਪੀੜਤਾਂ ਨੂੰ ਲੰਗਰ ਵੰਡਿਆ। ਇਸ ਤੋਂ ਬਾਅਦ ਸੰਸਦ ਮੈਂਬਰ ਨੇ ਡੀਡੀ ਕਲੋਨੀ ਵਿਚ ਵਿਧਾਇਕ ਸੁਭਾਸ਼ ਸੁਧਾ ਨਾਲ ਮਿਲ ਕੇ ਲੋਕਾਂ ਨੂੰ ਭੋਜਨ, ਪੀਣ ਵਾਲਾ ਪਾਣੀ ਦਵਾਈਆਂ ਤੇ ਹੋਰ ਖਾਦ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਪਿਹੋਵਾ, ਥਾਨੇਸਰ, ਸ਼ਾਹਬਾਦ, ਬਾਬੈਨ, ਲਾਡਵਾ, ਝਾਸਾਂ ਤੇ ਇਸਮਾਈਲਾਬਾਦ ਤੇ ਹੋਰ ਹੜ ਤੋਂ ਪ੍ਰਭਾਵਿ ਖੇਤਰਾਂ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਦਨਿ ਰਾਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਨਾਲ ਸੰਸਥਾਵਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਜਨਿ੍ਹਾਂ ਨੇ ਆਪਣੇ ਸਾਧਨਾਂ ਰਾਹੀਂ ਦਨਿ ਰਾਤ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇ ਕਿਸੇ ਵਿਅਕਤੀ ਕੋਲ ਰਾਹਤ ਸਮੱਗਰੀ ਨਹੀਂ ਪੁਜੀ ਤਾਂ ਉਹ ਫੋਨ ਰਾਹੀਂ ਸੂਚਨਾ ਦੇ ਸਕਦਾ ਹੈ ਤੇ ਤੁਰੰਤ ਉਸ ਕੋਲ ਸਮੱਗਰੀ ਪੁੱਜ ਜਾਵੇਗੀ।

Advertisement

Advertisement
Tags :
ਸ਼ਾਹਬਾਦ:ਹੜ੍ਹਕਾਰਜਜਾਰੀਪੀੜਤਾਂਰਾਹਤ