ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ
08:44 AM May 10, 2025 IST
ਇਸਲਾਮਾਬਾਦ, 10 ਮਈ
Advertisement
ਇਸਲਾਮਾਬਾਦ ਵੱਲੋਂ ਭਾਰਤ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕਰਨ ਅਤੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਕਮਾਂਡ ਅਥਾਰਿਟੀ ਦੀ ਮੀਟਿੰਗ ਸੱਦ ਲਈ ਹੈ।
ਇਹ ਅਥਾਰਿਟੀ ਨਾਗਰਿਕ ਅਤੇ ਫੌਜੀ ਅਧਿਕਾਰੀਆਂ ਦੀ ਸਿਖਰਲੀ ਸੰਸਥਾ ਹੈ, ਜੋ ਦੇਸ਼ ਦੇ ਪ੍ਰਮਾਣੂ ਹਥਿਆਰਾਂ ਨਾਲ ਸਬੰਧਤ ਸੁਰੱਖਿਆ ਫੈਸਲੇ ਲੈਂਦੀ ਹੈ। ਪਹਿਲਗਾਮ ਦਹਿਸ਼ਤੀ ਹਮਲੇ ਦੇ ਜਵਾਬ ਵਿਚ ਭਾਰਤ ਵਿਚ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਮਗਰੋਂ ਪਰਮਾਣੂ ਹਥਿਆਰਾਂ ਨਾਲ ਲੈਸ ਦੋਵਾਂ ਗੁਆਂਢੀਆਂ ਦਰਮਿਆਨ ਫੌਜੀ ਟਕਰਾਅ ਵਧ ਗਿਆ ਹੈ।
Advertisement
ਦੋਵਾਂ ਮੁਲਕਾਂ ਨੇ ਇੱਕ ਦੂਜੇ ’ਤੇ ਡਰੋਨ ਅਤੇ ਹੋਰ ਹਥਿਆਰ ਭੇਜ ਕੇ ਹਵਾਈ ਖੇਤਰ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ, ਜਿਸ ਵਿੱਚ ਘੱਟੋ-ਘੱਟ 48 ਲੋਕ ਮਾਰੇ ਗਏ ਹਨ। -ਰਾਇਟਰਜ਼
Advertisement