ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

07:11 AM Mar 05, 2024 IST
ਰਾਸ਼ਟਰਪਤੀ ਆਰਿਫ ਅਲਵੀ ਸੋਮਵਾਰ ਨੂੰ ਸ਼ਾਹਬਾਜ਼ ਸ਼ਰੀਫ ਨੂੰ ਹਲਫ ਦਿਵਾਉਂਦੇ ਹੋਏ। -ਫੋਟੋ: ਏਪੀ

ਇਸਲਾਮਾਬਾਦ, 4 ਮਾਰਚ
ਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਰਮਿਆਨ ਉਨ੍ਹਾਂ ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ‘ਐਵਾਨ-ਏ-ਸਦਰ’ ਵਿੱਚ ਹੋਏ ਸਮਾਗਮ ਦੌਰਾਨ ਸ਼ਾਹਬਾਜ਼ ਨੂੰ ਹਲਫ਼ ਦਿਵਾਇਆ। ਹਲਫ਼ਦਾਰੀ ਸਮਾਗਮ ਦੌਰਾਨ ਤਿੰਨੋਂ ਸੈਨਾਵਾਂ ਦੇ ਮੁਖੀ, ਸੀਨੀਅਰ ਅਧਿਕਾਰੀ, ਡਿਪਲੋਮੈਟ, ਉੱਘੇ ਕਾਰੋਬਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰਉੱਲ ਹੱਕ ਕਾਕਰ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਤੇ ਸ਼ਾਹਬਾਜ਼ ਦੇ ਭਰਾ ਨਵਾਜ਼ ਸ਼ਰੀਫ਼, ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸ਼ਾਹਬਾਜ਼ ਅਪਰੈਲ 2022 ਤੋਂ ਅਗਸਤ 2023 ਤੱਕ ਗੱਠਜੋੜ ਸਰਕਾਰ ਦੇ ਪ੍ਰਧਾਨ ਮੰਤਰੀ ਰਹੇ ਸਨ। ਬੇਭਰੋਸਗੀ ਦੇ ਮਤੇ ਰਾਹੀਂ ਇਮਰਾਨ ਨੂੰ ਸੱਤਾ ਤੋਂ ਲਾਂਭੇ ਕਰਨ ਮਗਰੋਂ ਜਦੋਂ ਸ਼ਾਹਬਾਜ਼ ਪ੍ਰਧਾਨ ਮੰਤਰੀ ਅਹੁਦੇ ਲਈ ਚੁਣੇ ਗਏ ਸਨ ਤਾਂ ਅਲਵੀ ਨੇ ਸਿਹਤ ਨਾਸਾਜ਼ ਹੋਣ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਹਲਫ਼ ਦਿਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਸ ਸਮੇਂ ਸੈਨੇਟ ਚੇਅਰਮੈਨ ਸਾਦਿਕ ਸੰਜਰਾਨੀ ਨੇ ਸ਼ਾਹਬਾਜ਼ ਨੂੰ ਹਲਫ਼ ਦਿਵਾਇਆ ਸੀ। ਹੁਣ ਵੀ ਮੰਨਿਆ ਜਾ ਰਿਹਾ ਸੀ ਕਿ ਅਲਵੀ ਸਮਾਗਮ ਤੋਂ ਦੂਰ ਰਹਿ ਸਕਦੇ ਹਨ ਪਰ ਉਹ ਹਲਫ਼ ਦਿਵਾਉਣ ਲਈ ਰਾਜ਼ੀ ਹੋ ਗਏ ਸਨ। ਸ਼ਾਹਬਾਜ਼ ਨੇ ਨਵੀਂ ਚੁਣੀ ਗਈ ਸੰਸਦ ’ਚ ਐਤਵਾਰ ਨੂੰ ਵਿਰੋਧੀ ਧਿਰ ਦੀ ਨਾਅਰੇਬਾਜ਼ੀ ਦਰਮਿਆਨ ਬਹੁਮਤ ਸਾਬਿਤ ਕੀਤਾ ਸੀ। ਪੀਐੱਮਐੱਲ-ਐੱਨ ਅਤੇ ਪੀਪੀਪੀ ਦੇ ਸਾਂਝੇ ਉਮੀਦਵਾਰ ਸ਼ਾਹਬਾਜ਼ ਨੂੰ 336 ਮੈਂਬਰੀ ਸੰਸਦ ’ਚ 201 ਵੋਟਾਂ ਮਿਲੀਆਂ ਸਨ ਜਦਕਿ ਵਿਰੋਧੀ ਉਮਰ ਅਯੂਬ ਖ਼ਾਨ ਨੇ 92 ਵੋਟਾਂ ਹਾਸਲ ਕੀਤੀਆਂ। -ਪੀਟੀਆਈ

Advertisement

ਗਿਲਾਨੀ ਨੇ ਸੈਨੇਟ ਚੇਅਰਮੈਨ ਵਜੋਂ ਨਾਮਜ਼ਦਗੀ ਭਰੀ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਈਅਦ ਯੂਸੁਫ਼ ਰਜ਼ਾ ਗਿਲਾਨੀ ਨੇ ਸੈਨੇਟ ਦਾ ਚੇਅਰਮੈਨ ਬਣਨ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਪੀਪੀਪੀ ਆਗੂ ਨੇ ਪੰਜਾਬ ਸੂਬੇ ਦੇ ਮੁਲਤਾਨ ਤੋਂ ਚੋਣ ਜਿੱਤੀ ਸੀ ਪਰ ਉਥੋਂ ਅਸਤੀਫ਼ਾ ਦੇ ਕੇ ਉਹ ਸੈਨੇਟ ਸੀਟ ਲਈ ਚੋਣ ਲੜਨਗੇ। ਪੀਪੀਪੀ ਆਗੂ ਗਿਲਾਨੀ 2008 ਤੋਂ 2012 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਸਨ। ਸੈਨੇਟ ਸੀਟ ਲਈ ਉਨ੍ਹਾਂ ਦਾ ਮੁਕਾਬਲਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੌਧਰੀ ਇਲਿਆਸ ਮੇਹਰਬਾਨ ਨਾਲ ਹੋਵੇਗਾ ਜਿਸ ਲਈ ਚੋਣ 14 ਮਾਰਚ ਨੂੰ ਹੋਵੇਗੀ। -ਪੀਟੀਆਈ

Advertisement
Advertisement
Advertisement