For the best experience, open
https://m.punjabitribuneonline.com
on your mobile browser.
Advertisement

ਰੈਸਲਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ ਸ਼ਾਹਬਾਜ਼ ਸਿੰਘ

07:29 AM Jun 04, 2024 IST
ਰੈਸਲਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ ਸ਼ਾਹਬਾਜ਼ ਸਿੰਘ
ਸ਼ਾਹਬਾਜ਼ ਸਿੰਘ ਦਾ ਸਨਮਾਨ ਕਰਦੇ ਹੋਏ ਬਲਵੀਰ ਸਿੰਘ ਸੀਚੇਵਾਲ।
Advertisement

ਮਾਨਸਾ: ਪਿੰਡ ਰਮਦਿੱਤੇਵਾਲਾ ਦੇ ਕੁਸ਼ਤੀ ਕੋਚ ਸ਼ਾਹਬਾਜ਼ ਸਿੰਘ ਨੂੰ ਪੰਜਾਬ ਰੈਸਲਿੰਗ ਐਸੋਸੀਏਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਸ਼ਾਹਬਾਜ਼ ਸਿੰਘ ਨੇ ਪਿਛਲੇ ਸਮੇਂ ਤੋਂ ਪਿੰਡ ਰਮਦਿੱਤੇਵਾਲਾ ਵਿੱਚ ਕੁਸ਼ਤੀਆਂ ਦੀ ਸਿਖਲਾਈ ਦੇਣ ਲਈ ਸੈਂਟਰ ਖੋਲ੍ਹਿਆ ਹੋਇਆ ਹੈ, ਜਿਸ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਨੌਜਵਾਨ ਮੁੰਡੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਮਬਲਨ ਕੁਮਾਰ ਅਨੁਸਾਰ ਰਾਜ ਸਭਾ ਮੈਂਬਰ ਸੰਤ ਵੀਰ ਸਿੰਘ ਸੀਚੇਵਾਲ ਅਤੇ ਐਸੋਸੀਏਸ਼ਨ ਦੇ ਲਾਈਫ ਟਾਈਮ ਪ੍ਰਧਾਨ ਪਦਮਸ਼੍ਰੀ ਕਰਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰਾਜ ਪੱਧਰੀ ਮੀਟਿੰਗ ਵਿੱਚ ਸ਼ਾਹਬਾਜ਼ ਸਿੰਘ ਨੂੰ ਪੰਜਾਬ ਰੈਸਲਿੰਗ ਐਸੋਸੀਏਸ਼ਨ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×