ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਬਾਬਾ ਜੀਵਨ ਸਿੰਘ ਕੌਮ ਲਈ ਪ੍ਰੇਰਨਾ ਸਰੋਤ: ਈਟੀਓ

10:02 AM Sep 06, 2023 IST
featuredImage featuredImage
ਜਥੇ ਨੂੰ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 5 ਸਤੰਬਰ
‘ਰੰਗਰੇਟੇ ਗੁਰੂ ਕੇ ਬੇਟੇ’ ਦਾ ਵਰਦਾਨ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਕੁਰਬਾਨੀ, ਤਿਆਗ ਅਤੇ ਪਿਆਰ ਵਾਲਾ ਜੀਵਨ ਸਮੁੱਚੀ ਕੌਮ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ ਅਤੇ ਸ਼ਹੀਦ ਸਦਾ ਕੌਮ ਨੂੰ ਅਗਵਾਈ ਤੇ ਸੇਧ ਦਿੰਦੇ ਰਹਿਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਵਧਾਈ ਦਿੰਦੇ ਹੋਏ ਕੀਤਾ।
ਕੈਬਨਿਟ ਮੰਤਰੀ ਇਸ ਪਵਿੱਤਰ ਮੌਕੇ ਜੰਡਿਆਲਾ ਗੁਰੂ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿੱਚ ਪਰਿਵਾਰ ਸਣੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਨੌਂਵੇ ਗੁਰੂ ਸਾਹਿਬ ਦਾ ਸੀਸ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਲਿਆਉਣ ਵਾਲੇ ਬਾਬਾ ਜੀਵਨ ਸਿੰਘ ’ਤੇ ਪੂਰੀ ਕੌਮ ਨੂੰ ਮਾਣ ਹੈ।
ਇਸ ਮੌਕੇ ਮੰਤਰੀ ਨੇ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਆਨੰਦਪੁਰ ਸਾਹਿਬ ਨੂੰ ਜਾਣ ਵਾਲੇ ਜਥੇ ਨੂੰ ਵੀ ਜੰਡਿਆਲਾ ਗੁਰੂ ਤੋਂ ਰਵਾਨਾ ਕੀਤਾ।

Advertisement

Advertisement