ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਬੂਟੇ ਲਾਏ

08:43 AM Jul 18, 2024 IST
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਪੌਦੇ ਲਗਾਉਂਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਜੁਲਾਈ
ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੁੱਖ ਦਫ਼ਤਰ ਵਿੱਚ ਫਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ।
ਹਰਭਜਨ ਸਿੰਘ ਅਤੇ ਹਰਚੰਦ ਸਿੰਘ ਨੇ ਖ਼ੁਦ ਵੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਮਹੱਤਤਾ ਬਾਰੇ ਦੱਸਦਿਆਂ ਬੂਟੇ ਵੰਡੇ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਅਤੇ ਬੰਬੀਆਂ ’ਤੇ 5-5 ਬੂਟੇ ਜ਼ਰੂਰ ਲਗਾਉਣ। ਚੇਅਰਮੈਨ ਬਰਸਟ ਨੇ ਦੱਸਿਆ ਕਿ ਵਾਤਾਵਰਨ ਵਿੱਚ ਜੋ ਤਬਦੀਲੀਆਂ ਆ ਰਹੀਆਂ ਹਨ, ਉਹ ਸਾਨੂੰ ਸਿੱਧੇ ਤੌਰ ’ਤੇ ਇਹ ਸੰਕੇਤ ਦੇ ਰਹੀਆਂ ਹਨ ਕਿ ਦਿਨੋਂ-ਦਿਨ ਲੋਕ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਇਸ ਸੀਜ਼ਨ ਵਿੱਚ 35 ਹਜ਼ਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਸੰਯੁਕਤ ਸਕੱਤਰ ਗੀਤਿਕਾ ਸਿੰਘ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਜੀਐਮ ਮਨਜੀਤ ਸਿੰਘ ਸੰਧੂ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement

Advertisement
Advertisement