For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ: ਮਾਨ

11:04 AM Sep 30, 2023 IST
ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ  ਮਾਨ
ਪਿੰਡ ਘਰਾਚੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਕਲੱਬ ਮੈਂਬਰ।
Advertisement

ਮੇਜਰ ਸਿੰਘ ਮੱਟਰਾਂ
ਸੰਗਰੂਰ, 29 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਨੇ ਬੀਤੀ ਦੇਰ ਸ਼ਾਮ ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਵੱਲੋਂ ਕਰਵਾਏ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਦੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਬੇਸ਼ੁਮਾਰ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਪਰ ਅੰਗਰੇਜ਼ਾਂ ਨੇ ਭਾਰਤ ਨੂੰ ਓਨਾ ਨਹੀਂ ਲੁੱਟਿਆ, ਜਿੰਨਾ ਭਾਰਤੀ ਹਾਕਮਾਂ ਨੇ ਆਜ਼ਾਦੀ ਤੋਂ ਬਾਅਦ ਦੇ ਸਮੇਂ ਦੌਰਾਨ ਲੁੱਟਿਆ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੀਜ਼ਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ 18 ਮਹੀਨਿਆਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਮਾਤ ਭੂਮੀ ਲਈ ਕੁਰਬਾਨੀ ਦੇ ਦਿੱਤੀ ਸੀ। ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੇ ਲੱਖਾਂ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਨੌਜਵਾਨਾਂ ਨੂੰ ਕੌਮ ਦੀ ਨਿਰਸਵਾਰਥ ਸੇਵਾ ਕਰਨ ਲਈ ਇਸ ਮਹਾਨ ਸ਼ਹੀਦ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਰਾਜਵੀਰ ਸਿੰਘ ਘਰਾਚੋਂ, ਗੁਰਮੇਲ ਸਿੰਘ ਸਰਪੰਚ ਘਰਾਚੋਂ, ਮਨਦੀਪ ਸਿੰਘ ਲੱਖੇਵਾਲ, ਸੁਖਵੀਰ ਸਿੰਘ ਸੁੱਖੀ ਸਮੇਤ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement