For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਸਮਾਪਤ

07:54 AM Dec 20, 2023 IST
ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਸਮਾਪਤ
ਗੁਰਦੁਆਰਾ ਭੱਠਾ ਸਾਹਿਬ ਵਿੱਚ ਰਾਤ ਸਮੇਂ ਡਰੋਨ ਰਾਹੀਂ ਖਿੱਚੀ ਗਈ ਤਸਵੀਰ।
Advertisement

ਜਗਮੋਹਨ ਸਿੰਘ
ਰੂਪਨਗਰ, 19 ਦਸੰਬਰ
ਪਿਛਲੇ ਤਿੰਨ ਦਿਨਾਂ ਤੋਂ ਇੱਥੇ ਪਿੰਡ ਕੋਟਲਾ ਨਿਹੰਗ ਖਾਂ ਵਿੱਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਚੱਲ ਰਿਹਾ ਸਾਲਾਨਾ ਸ਼ਹੀਦ ਜੋੜ ਮੇਲ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ। ਅੱਜ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਦੀਵਾਨ ਹਾਲ ਵਿੱਚ ਸਜਾਈ ਸਟੇਜ ਤੋਂ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਤੇ ਕੀਰਤਨੀ ਜਥਿਆਂ ਨੇ ਗੁਰੂ ਜੀ ਦੇ ਪਰਿਵਾਰ ਦੀਆਂ ਕੁਰਬਾਨੀਆ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਸ਼ਹੀਦ ਜੋੜ ਮੇਲ ਦੀ ਸਮਾਪਤੀ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੇ ਵੈਰਾਗਮਈ ਦਿਨ ਸਿੱਖ ਕੌਮ ਲਈ ‌ਪ੍ਰੇਰਨਾਦਾਇਕ ਹਨ ਤੇ ਇਹ ਦਿਨ ਉਨ੍ਹਾਂ ਨਿੱਕੇ ਮਾਸੂਮ ਬੱਚਿਆਂ ਦੀ ਯਾਦ ਦਿਵਾਉਂਦੇ ਹਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਸਿੱਖੀ ਦੇ ਬੂਟੇ ਨੂੰ ਜਵਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ ਨੇ ਆਈ ਸੰਗਤ ਅਤੇ ਸੰਗਤ ਲਈ ਲੰਗਰ ਲਗਾਉਣ ਵਾਲੇ ਵੱਖ ਵੱਖ ਪਿੰਡਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੁਰੂਦੁਆਰਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ।

Advertisement

ਬ੍ਰਾਹਮਣਮਾਜਰਾ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

ਰੂਪਨਗਰ (ਪੱਤਰ ਪ੍ਰੇਰਕ): ਅੱਜ ਰੂਪਨਗਰ ਜ਼ਿਲ੍ਹੇ ਦੇ ਪਿੰਡ ਬ੍ਰਾਹਮਣਮਾਜਰਾ ਦਾ ਤਿੰਨ ਦਿਨਾ ਸਾਲਾਨਾ ਸ਼ਹੀਦੀ ਜੋੜ ਮੇਲ ਸ਼ੁਰੂ ਹੋ ‌ਗਿਆ। ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਗੁਰਦੁਆਰਾ ਗੁਰੂਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ, ਜਿਹੜਾ ਕਿ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਅਧੀਨ ਪਿੰਡ ਚੈੜੀਆਂ, ਕਾਕਰੋਂ, ਕਿਸ਼ਨਪੁਰਾ, ਭੂਪਨਗਰ, ਅਟੱਲਗੜ੍ਹ, ਲੋਹਾਰੀ, ਭਾਗੋਮਾਜਰਾ, ਚੱਕਲਾਂ, ਖਾਬੜਾ, ਸਿੰਘ ਭਗਵੰਤਪੁਰ, ਸੰਤਪੁਰ ਚੁਪਕੀ ਹੁੰਦਾ ਹੋਇਆ ਵਾਪਸ ਬ਼੍ਰਾਹਮਣਮਾਜਰਾ ਆ ਕੇ ਸੰਪੂਰਨ ਹੋਇਆ। ਗੁਰਦੁਆਰਾ ਸ੍ਰੀ ਗੁਰੂਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਤੇ ਸਾਬਕਾ ਐਸ.ਡੀ.ਓ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

Advertisement

Advertisement
Author Image

joginder kumar

View all posts

Advertisement