ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਪ੍ਰਦੀਪ ਸਿੰਘ ਸਮਾਣਾ ਹਲਕੇ ਦਾ ਹੀ ਨਹੀਂ ਬਲਕਿ ਪੰਜਾਬ ਤੇ ਦੇਸ਼ ਦਾ ਮਾਣ: ਜੌੜਾਮਾਜਰਾ

08:33 AM Sep 22, 2023 IST
featuredImage featuredImage

ਸੁਭਾਸ਼ ਚੰਦਰ
ਸਮਾਣਾ, 21 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅਨੰਤਨਾਗ ਦੇ ਸ਼ਹੀਦ ਪ੍ਰਦੀਪ ਸਿੰਘ ਦੇ ਪਿੰਡ ਬੱਲਮਗੜ੍ਹ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਪੰਜਾਬ ਦੇ ਰੱਖਿਆ ਸੇਵਾਵਾਂ ਤੇ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਸ਼ਹੀਦ ਪ੍ਰਦੀਪ ਸਿੰਘ ਸਿਰਫ ਸਮਾਣਾ ਹਲਕੇ ਦਾ ਹੀ ਨਹੀ, ਸਗੋਂ ਪੰਜਾਬ ਤੇ ਦੇਸ਼ ਦਾ ਵੀ ਮਾਣ ਹੈ। ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਜਵਾਨ ਸ਼ਹੀਦ ਹੁੰਦਾ ਹੈ ਤਾਂ ਇਸ ਦਾ ਘਾਟਾ ਇਕੱਲੇ ਪਰਿਵਾਰ ਨੂੰ ਨਹੀਂ ਹੁੰਦਾ ਸਗੋਂ ਸੂਬੇ ਤੇ ਦੇਸ਼ ਨੂੰ ਵੀ ਵੱਡਾ ਘਾਟਾ ਪੈਂਦਾ ਹੈ।
ਉਨ੍ਹਾਂ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਏਡੀਜੀਪੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਵਰੁਣ ਸ਼ਰਮਾ, ਗੁਲਜ਼ਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਆਦਿ ਪਤਵੰਤੇ ਮੌਜੂਦ ਸਨ।

Advertisement

Advertisement