For the best experience, open
https://m.punjabitribuneonline.com
on your mobile browser.
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ

07:48 AM Jun 11, 2024 IST
ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ
ਡੇਰਾਬੱਸੀ ਵਿੱਚ ਛਬੀਲ ਲਗਾ ਕੇ ਮਿੱਠਾ ਜਲ ਵਰਤਾਉਂਦੇ ਹੋਏ ਸੇਵਾਦਾਰ। -ਫੋਟੋ: ਰੂਬਲ
Advertisement

ਪੱਤਰ ਪ੍ਰੇਰਕ
ਕੁਰਾਲੀ, 10 ਜੂਨ
ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਅੱਜ ਵੱਖ ਵੱਖ ਥਾਈਂ ਸਮਾਗਮ ਕਰਵਾਏ ਗਏ ਅਤੇ ਛਬੀਲਾਂ ਲਾਈਆਂ ਗਈਆਂ। ਸਥਾਨਕ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਵਰਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸੇ ਤਰ੍ਹਾਂ ਪਡਿਆਲਾ ਦੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਵੀ ਸ਼ਹੀਦੀ ਪੁਰਬ ਮਨਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਲੰਗਰ ਤੇ ਛਬੀਲ ਲਗਾਈ ਗਈ। ਸਮਸ਼ੇਰ ਸਿੰਘ ਪਡਿਆਲਾ ਤੇ ਰਜਿੰਦਰ ਕੌਰ ਪਡਿਆਲਾ ਨੇ ਸੰਗਤ ਨੂੰ ਗੁਰੂ ਜੀ ਦੀ ਕੁਰਬਾਨੀ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਸ਼ਹਿਰ ਦੇ ਇਲਾਕੇ ਵਿੱਚ ਹੋਰਨਾਂ ਥਾਵਾਂ ’ਤੇ ਸਮਾਗਮ ਹੋਏ ਅਤੇ ਛਬੀਲਾਂ ਲਗਾਈਆਂ ਗਈਆਂ।
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਗੁਰਦੁਆਰਾ ਗੁਰੂ ਅੰਗਦ ਦੇਵ ਅਨਾਜ ਮੰਡੀ ਵਿੱਚ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਮਗਰੋਂ ਭਾਈ ਵੀਰ ਸਿੰਘ ਤੇ ਭਾਈ ਜਸਬੀਰ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਗਿਆਨੀ ਸੁਖਵਿੰਦਰ ਸਿੰਘ ਤੇ ਗਿਆਨੀ ਲਵਪ੍ਰੀਤ ਸਿੰਘ ਨੇ ਕਥਾ ਵਿਚਾਰ ਕੀਤਾ। ਸੰਗਤ ਲਈ ਛਬੀਲ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿੱਚ ਮਨਾਇਆ ਗਿਆ। ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਬੀਬੀ ਮੁਖਤਿਆਰ ਕੌਰ ਦੇ ਢਾਡੀ ਜਥੇ ਵੱਲੋਂ ਸੰਗਤ ਨੂੰ ਗੁਰੂ ਜੀ ਦੇ ਜੀਵਨ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਗਈ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸਣੇ ਇੱਥੇ ਹੋਰ ਗੁਰਦੁਆਰਿਆਂ ਵਿੱਚ ਵੀ ਛਬੀਲਾਂ ਲਗਾਈਆਂ ਗਈਆਂ।
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ, ਗੁਰਦੁਆਰਾ ਸ਼ਹੀਦੀਆਂ ਸਾਹਿਬ, ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂਆਂ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਨੌਜਵਾਨਾਂ ਵੱਲੋਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਬਲਵੀਰ ਸਿੰਘ ਚਲਾਕੀ, ਸਰਪੰਚ ਬਲਜਿੰਦਰ ਸਿੰਘ ਤੇ ਭਾਈ ਜੈਮਲ ਸਿੰਘ ਆਦਿ ਹਾਜ਼ਰ ਸਨ।
ਘਨੌਲੀ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਮਕੌੜੀ ਕਲਾਂ ਦੇ ਗੁਰਦੁਆਰੇ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ। ਇਸ ਉਪਰੰਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਨਰਿੰਦਰ ਸਿੰਘ ਨਿੰਦੀ, ਬੂਟਾ ਸਿੰਘ ਭੰਗੂ, ਧਰਮ ਸਿੰਘ, ਜਸਵਿੰਦਰ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਆਦਿ ਨੇ ਜਲ ਛਕਾਉਣ ਦੀ ਸੇਵਾ ਨਿਭਾਈ।

Advertisement

ਸ਼ਹੀਦੀ ਪੁਰਬ ਮੌਕੇ ਛਬੀਲ ਲਗਾਈ ਤੇ ਬੂਟੇ ਵੰਡੇ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਥਾਨਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਰੋਪੜ ਦੀ ਇਸਤਰੀ ਵਿੰਗ ਦੀ ਪ੍ਰਧਾਨ ਕੁਲਵਿੰਦਰ ਕੌਰ ਵੱਲੋਂ ਛਬੀਲ ਲਗਾਈ ਗਈ ਤੇ ਲੋਕਾਂ ਨੂੰ ਬੂਟੇ ਵੰਡੇ ਗਏ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਪ੍ਰਸ਼ਾਦ ਰੂਪ ਵਿੱਚ ਵੰਡੇ ਜਾ ਰਹੇ ਬੂਟਿਆਂ ਨੂੰ ਆਪਣੇ ਘਰਾਂ ਦੇ ਵਿੱਚ ਲਗਾਇਆ ਜਾਵੇ ਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਜਸਵੰਤ ਸਿੰਘ ਗਿੱਲ, ਬਾਬਾ ਬਲਵੀਰ ਸਿੰਘ, ਸਿਮਰਨਜੀਤ ਸਿੰਘ ਮਜੀਠਾ, ਦਵਿੰਦਰ ਸਿੰਘ, ਪ੍ਰਦੀਪ ਕੁਮਾਰ ਬਿੱਟੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਜਰਨੈਲ ਸਿੰਘ ਰਾਜੂ ਗੁੰਬਰ ਅਤੇ ਠੇਕੇਦਾਰ ਕੁਲਵੰਤ ਸਿੰਘ ਆਦਿ ਮੌਜੂਦ ਸਨ।

Advertisement
Author Image

Advertisement
Advertisement
×