ਭਿੜਾਂ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ 29 ਨੂੰ
09:03 AM Dec 25, 2024 IST
ਪੱਤਰ ਪ੍ਰੇਰਕ
ਸ਼ਹਿਣਾ, 24 ਦਸੰਬਰ
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਭਿੜਾਂ ਸਾਹਿਬ ਸ਼ਹਿਣਾ ਵਿੱਚ ਸ਼ਹੀਦੀ ਜੋੜ ਮੇਲਾ 29 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਬਾਬਾ ਸੁਖਪਾਲ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਦਿਨ-ਰਾਤ ਮੂਲ ਮੰਤਰ ਦਾ ਜਾਪ ਕੀਤਾ ਜਾ ਰਿਹਾ ਹੈ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 29 ਦਸੰਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 28 ਦਸੰਬਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 29 ਦਸੰਬਰ ਨੂੰ ਰਾਗੀ ਢਾਡੀ ਜੱਥੇ ਇਤਿਹਾਸ ਸੁਣਾਉਣਗੇ ਅਤੇ ਮਹਾਂ-ਪੁਰਖਾਂ ਵੱਲੋਂ ਗੁਰਮਿਤ ਦੀਵਾਨ ਸਜਾਏ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Advertisement
Advertisement