ਸ਼ਾਹੀ ਈਦਗਾਹ ਮਾਮਲਾ: ਹਾਈ ਕੋਰਟ ਵੱਲੋਂ ਮੁਸਲਿਮ ਧਿਰ ਦੀ ਪਟੀਸ਼ਨ ਖਾਰਜ; ਅਗਲੀ ਸੁਣਵਾਈ 12 ਨੂੰ
07:53 PM Aug 01, 2024 IST
ਪ੍ਰਯਾਗਰਾਜ, 1 ਅਗਸਤ
Advertisement
ਅਲਾਹਾਬਾਦ ਹਾਈ ਕੋਰਟ ਨੇ ਅੱਜ ਕਿਹਾ ਕਿ ਮਥੁਰਾ ਸਥਿਤ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ 18 ਕੇਸਾਂ ਦੀ ਸੁਣਵਾਈ ਜਾਰੀ ਰਹੇਗੀ ਅਤੇ ਨਾਲ ਹੀ ਮਸਜਿਦ ਕਮੇਟੀ ਵੱਲੋਂ ਇਨ੍ਹਾਂ ਕੇਸਾਂ ਦੀ ਵੈਧਤਾ ਨੂੰ ਚੁਣੌਤੀ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਮਯੰਕ ਕੁਮਾਰ ਜੈਨ ਨੇ ਮੁਸਲਿਮ ਵੱਲੋਂ ਦਾਇਰ ਪਟੀਸ਼ਨ ’ਤੇ ਫ਼ੈਸਲਾ 6 ਜੂਨ ਨੂੰ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਹੁਣ ਇਸ ਮੁਕੱਦਮੇ ’ਚ ਮੁੱਦੇ ’ਤੇ ਤੈਅ ਕਰਨ ਲਈ ਤਰੀਕ 12 ਅਗਸਤ ਤੈਅ ਕੀਤੀ ਹੈ। ਹਿੰਦੂ ਧਿਰਾਂ ਵੱਲੋਂ ਦਾਇਰ ਮੁਕੱਦਮਿਆਂ ’ਚ ਕ੍ਰਿਸ਼ਨ ਜਨਮਭੂਮੀ ਮੰਦਰ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਹਟਾਉਣ ਦੀ ਮੰਗ ਕੀਤੀ ਗਈ ਹੈ। -ਪੀਟੀਆਈ
Advertisement
Advertisement
Advertisement