ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਨੀ ਦੀ ਜਿੱਤ ’ਚ ਸ਼ਾਹਕੋਟ ਹਲਕੇ ਨੇ ਨਿਭਾਈ ਅਹਿਮ ਭੂਮਿਕਾ

07:18 AM Jun 06, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 5 ਜੂਨ
ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਵਿਚ ਵਿਧਾਨ ਸਭਾ ਹਲਕਾ ਸ਼ਾਹਕੋਟ ਨੇ ਅਹਿਮ ਭੂਮਿਕਾ ਨਿਭਾਈ ਹੈ। ਸ਼ਾਹਕੋਟ ’ਚੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 19,000 ਦੀ ਲੀਡ ਦਿਵਾਉਣ ਵਾਲੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਹਲਕੇ ਅੰਦਰ ਕਾਂਗਰਸ ਨੂੰ ਹੋਰ ਵੀ ਮਜ਼ਬੂਤ ਕਰ ਦਿੱਤਾ ਹੈ। 2023 ਵਿਚ ਜਲੰਧਰ ਦੀ ਹੋਈ ਜ਼ਿਮਨੀ ਚੋਣ ਵਿਚ ਲਾਡੀ ਸ਼ੇਰੋਵਾਲੀਆ ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਸ਼ਾਹਕੋਟ ’ਚੋਂ 35,737 ਵੋਟਾਂ ਪਵਾਈਆਂ ਸਨ, ਜਦੋਂਕਿ ਹੁਣ ਹੋਈ ਚੋਣ ਵਿਚ 47,009 ਵੋਟਾਂ ਪਵਾ ਕੇ ਜਿੱਥੇ ਚੰਨੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਹੈ, ਉੱਥੇ ਉਨ੍ਹਾਂ ਆਪਣੇ ਵੋਟਰਾਂ ’ਤੇ ਆਪਣੀ ਪਕੜ ਦਾ ਵੱਡਾ ਸਬੂਤ ਦਿੱਤਾ ਹੈ। ਕਿਸੇ ਸਮੇਂ ਪੰਥਕ ਹਲਕੇ ਲਈ ਮਸ਼ਹੂਰ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਦਿਨੋਂ ਦਿਨ ਖੁਰਦੀ ਜਾ ਰਹੀ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਕਾਰਜਸ਼ੈਲੀ ਉਪਰ ਚੋਣਾਂ ਦੌਰਾਨ ਹੀ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ। ਜਿਸ ਹਲਕੇ ਵਿਚ ਕਿਸੇ ਸਮੇਂ ਅਕਾਲੀ ਦਲ ਦੀ ਤੂਤੀ ਬੋਲਦੀ ਹੁੰਦੀ ਸੀ, ਚੋਣਾਂ ਦੌਰਾਨ ਉਹ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਵਿਚ ਆਪਣੇ ਚੋਣ ਦਫ਼ਤਰ ਹੀ ਨਹੀਂ ਖੋਲ੍ਹ ਸਕਿਆ ਸੀ। ਚੋਣਾਂ ਵਾਲੇ ਦਿਨ ਵੀ ਕਈ ਪਿੰਡਾਂ ਵਿਚ ਅਕਾਲੀ ਦਲ ਦੇ ਬੂਥਾਂ ਦੇ ਨਾ ਲੱਗਣ ਨੇ ਪਾਰਟੀ ਉਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਜਪਾ ਸ਼ਾਹਕੋਟ ਹਲਕੇ ਵਿਚ ਮਜ਼ਬੂਤ ਅਤੇ ਅਕਾਲੀ ਦਲ ਬੇਹੱਦ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 28,116 ਵੋਟ ਮਿਲੇ, ਜੋ ‘ਆਪ’ ਦੇ ਬੁਰੇ ਵਕਤ ਵੱਲ ਇਸ਼ਾਰਾ ਕਰ ਰਿਹਾ ਹੈ। ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਨੂੰ 1954 ਅਤੇ ਸੀ.ਪੀ.ਆਈ (ਐੱਮ) ਦੇ ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ 1207 ਵੋਟ ਮਿਲਣ ਨਾਲ ਉਨ੍ਹਾਂ ਦੀਆਂ ਪਾਰਟੀਆਂ ਦਾ ਅਕਸ ਥੋੜਾ ਬਹੁਤ ਬਚਿਆ ਹੈ। ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਬਜੀਤ ਸਿੰਘ ਖਾਲਸਾ ਦੀਆਂ 3690 ਵੋਟਾਂ ਪਾਰਟੀ ਦੇ ਸੂਬਾਈ ਆਗੂ ਜਥੇਦਾਰ ਸੁਲੱਖਣ ਸਿੰਘ ਨਿਮਾਜੀਪੁਰ ਦੀ ਹੋਂਦ ਨੂੰ ਬਰਕਰਾਰ ਰੱਖ ਗਈਆਂ। 427 ਵੋਟਰਾਂ ਨੇ ਨੋਟਾ ਦਾ ਬਟਨ ਦਬਾ ਕੇ ਉਮੀਦਵਾਰਾਂ ਪ੍ਰਤੀ ਆਪਣਾ ਗੁੱਸਾ ਤੇ ਨਰਾਜ਼ਗੀ ਪ੍ਰਗਟ ਕੀਤੀ ਹੈ।

Advertisement

Advertisement