ਸ਼ਾਹਕੋਟ: ਹੜ੍ਹ ਦੇ ਖਤਰੇ ਕਾਰਨ 50 ਪਿੰਡ ਖਾਲੀ ਕਰਵਾਉਣ ਦੇ ਹੁਕਮ
10:46 AM Jul 10, 2023 IST
ਹਤਿੰਦਰ ਮਹਿਤਾ
ਜਲੰਧਰ, 9 ਜੁਲਾਈ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਨੂੰ ਇਹਤਿਆਤ ਦੇ ਤੌਰ ’ਤੇ 50 ਨੀਵੇਂ ਅਤੇ ਹੜ੍ਹਾਂ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਜ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸਬ ਡਿਵੀਜ਼ਨ ਵਿੱਚ ਇੰਚਾਰਜਾਂ ਵਜੋਂ ਤਾਇਨਾਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਸ਼ਾਹਕੋਟ ਬਲਾਕ ਦਾ ਇੰਚਾਰਜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਲੋਹੀਆਂ ਬਲਾਕ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਫਿਲੌਰ ਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੂੰ ਮਹਿਤਪੁਰ ਬਲਾਕ ਦਾ ਇੰਚਾਰਜ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਨੂੰ ਇਨ੍ਹਾਂ ਪਿੰਡਾਂ ਨੂੰ ਜਲਦ ਖਾਲੀ ਕਰਵਾਉਣ ਲਈ ਕਿਹਾ ਗਿਆ ਹੈ।
Advertisement
Advertisement