ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਮਲਾਤ ਮਾਮਲਾ: ਕਿਸਾਨ ਜਥੇਬੰਦੀਆਂ ਵੱਲੋਂ ਗਾਜ਼ੀਪੁਰ ਵਾਸੀਆਂ ਨੂੰ ਹਮਾਇਤ

07:24 AM Nov 26, 2024 IST
ਪਿੰਡ ਵਾਸੀਆਂ ਨੂੰ ਸਮਰਥਨ ਦਿੰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 25 ਨਵੰਬਰ
ਇੱਥੋਂ ਦੇ ਪਿੰਡ ਗਾਜ਼ੀਪੁਰ ਜੱਟਾਂ ਵਿੱਚ ਨਗਰ ਕੌਂਸਲ ਵੱਲੋਂ ਸ਼ਮਸ਼ਾਨਘਾਟ ਵਾਲੀ ਥਾਂ ’ਤੇ ਡੰਪਿੰਗ ਗਰਾਊਂਡ ਬਣਾਉਣ ਦੇ ਮਾਮਲੇ ’ਤੇ ਅੱਜ ਪਿੰਡ ਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਪਿੰਡ ਦੀ ਸ਼ਾਮਲਾਤ ਜ਼ਮੀਨ ਬਚਾਉਣ ਲਈ 27 ਤਰੀਕ ਨੂੰ ਉਨ੍ਹਾਂ ਦੇ ਨਾਲ ਖੜ੍ਹਨਗੇ ਅਤੇ ਕਿਸੇ ਕੀਮਤ ’ਤੇ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।
ਪਿੰਡ ਵਾਸੀਤ ਰਣਜੀਤ ਸਿੰਘ ਗਾਜ਼ੀਪੁਰ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ, ਬਹਾਦੁਰ ਸਿੰਘ, ਪ੍ਰਕਾਸ਼ ਚੌਧਰੀ, ਕਮਲਜੀਤ ਸਿੰਘ, ਧਰਮਿੰਦਰ ਸਿੰਘ, ਐਸਪੀ ਸ਼ਰਮਾ ਸਣੇ ਹੋਰਨਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਅਤੇ ਡੇਰਾਬੱਸੀ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਨੇ ਪਿੰਡ ਵਾਸੀਆਂ ਦਾ ਸੰਘਰਸ਼ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਕੌਂਸਲ ਧੱਕੇਸ਼ਾਹੀ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੌਂਸਲ ਨੂੰ ਜੇ ਜ਼ਮੀਨ ਦੀ ਲੋੜ ਹੈ ਤਾਂ ਉਹ ਪਿੰਡ ਵਿੱਚ ਭੂ ਮਾਫੀਆ ਵੱਲੋਂ ਕੀਤੇ ਕਬਜ਼ੇ ਛੁਡਵਾ ਕੇ ਉਸ ਦੀ ਜ਼ਮੀਨ ਦੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਪਿੰਡ ਦੇ ਸ਼ਮਸ਼ਾਨਘਾਟ ਦੀ ਜ਼ਮੀਨ ਹੈ। ਇਸ ਦੇ ਨੇੜੇ ਪਿੰਡ ਦੀ ਗੁੱਗਾ ਮਾੜੀ ਅਤੇ ਸ਼ਿਵ ਮੰਦਿਰ ਹੈ ਜਿਥੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਉਹ ਇਸ ਮਸਲੇ ਸਬੰਧੀ ਡੀਸੀ ਮੁਹਾਲੀ ਨੂੰ ਮਿਲ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਕਬਜ਼ਾ ਕਾਰਵਾਈ ਨਾ ਟਾਲੀ ਤਾਂ ਉਹ 27 ਤਰੀਕ ਨੂੰ ਪਿੰਡ ਵਾਸੀਆਂ ਦੇ ਹੱਕ ਵਿੱਚ ਖੜ੍ਹਨਗੇ।
ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਮਸਲੇ ਦਾ ਹੱਲ ਕੱਢਿਆ ਜਾਵੇਗਾ।

Advertisement

Advertisement