ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮ ਮੰਦਰ ਬਾਰੇ ਸ਼ੰਕਰਾਚਾਰਿਆ ਨੂੰ ਆਲੋਚਨਾ ਨਹੀਂ ਕਰਨੀ ਚਾਹੀਦੀ: ਨਰਾਇਣ ਰਾਣੇ

02:08 PM Jan 14, 2024 IST

ਪਾਲਘਰ, 14 ਜਨਵਰੀ
ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਸ਼ੰਕਰਾਚਾਰਿਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ‘ਸਿਆਸੀ ਨਜ਼ਰੀਏ’ ਨਾਲ ਦੇਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼ੰਕਰਾਚਾਰਿਆ ਨੂੰ ਰਾਮ ਮੰਦਰ ਬਾਰੇ ਆਲੋਚਨਾ ਨਾ ਕਰਕੇ ਇਸ ਕਾਰਜ ਲਈ ਆਪਣਾ ਆਸ਼ੀਰਵਾਦ ਦੇਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਸ਼ੰਕਰਾਚਾਰੀਆ ਨੂੰ ਹਿੰਦੂ ਧਰਮ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸ਼ੰਕਰਾਚਾਰਿਆ ਨੂੰ ਦੱਸਣਾ ਚਾਹੀਦਾ ਹੈ ਕਿ ਹਿੰਦੂ ਧਰਮ ਲਈ ਉਨ੍ਹਾਂ ਦਾ ਕੀ ਯੋਗਦਾਨ ਹੈ। ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਉਹ ਕਿਸੇ ਅਜਿਹੇ ਵਿਅਕਤੀ 'ਤੇ ਟਿੱਪਣੀ ਨਹੀਂ ਕਰਨਗੇ, ਜਿਸ ਕੋਲ ਕੋਈ ਅਹੁਦਾ ਨਹੀਂ ਹੈ ਅਤੇ ਉਹ ਘਰ ਬੈਠਾ ਹੈ। ਰਾਣੇ ਨੇ ਦਾਅਵਾ ਕੀਤਾ ਕਿ ਠਾਕਰੇ ਦੇ ਧੜੇ ਨੂੰ ਹੋਰ ਨੁਕਸਾਨ ਹੋਵੇਗਾ ਕਿਉਂਕਿ ਉਸ ਦੇ ਨਾਲ 16 ਵਿੱਚੋਂ ਅੱਠ ਵਿਧਾਇਕ ਸਾਡੇ (ਭਾਜਪਾ ਦੀ ਅਗਵਾਈ ਵਾਲੇ ਗਠਜੋੜ) ਕੋਲ ਆ ਰਹੇ ਹਨ ਅਤੇ ਜਲਦੀ ਹੀ ਸ਼ਾਮਲ ਹੋ ਜਾਣਗੇ।

Advertisement

 

Advertisement
Advertisement