ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਦ ਪਵਾਰ ਦੋ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ

06:35 AM Dec 19, 2024 IST
ਦਿੱਲੀ ’ਚ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਨਾਰ ਭੇਟ ਕਰਦੇ ਹੋਏ ਸ਼ਰਦ ਪਵਾਰ ਤੇ ਕਿਸਾਨ। -ਫੋਟੋ: ਪੀਟੀਆਈ

ਨਵੀਂ ਦਿੱਲੀ, 18 ਦਸੰਬਰ
ਰਾਸ਼ਟਰਵਾਦੀ ਕਾਂਗਰਸ ਪਾਰਟੀ-ਐੱਸਪੀ (ਐੱਨਸੀਪੀ-ਐੱਸਪੀ) ਮੁਖੀ ਸ਼ਰਦ ਪਵਾਰ ਨੇ ਮਹਾ ਵਿਕਾਸ ਅਘਾੜੀ (ਐੱਮਵੀਏ) ਨੂੰ ਮਹਾਰਾਸ਼ਟਰ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਤੋਂ ਹਾਰ ਮਿਲਣ ਦੇ ਕੁਝ ਹਫ਼ਤਿਆਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪਵਾਰ ਅੱਜ ਪੱਛਮੀ ਮਹਾਰਾਸ਼ਟਰ ਦੇ ਫਲਟਣ ਇਲਾਕੇ ਨਾਲ ਸਬੰਧਤ ਦੋ ਕਿਸਾਨਾਂ ਨੂੰ ਨਾਲ ਲੈ ਕੇ ਸੰਸਦ ’ਚ ਸਥਿਤ ਪ੍ਰਧਾਨ ਮੰਤਰੀ ਦਫ਼ਤਰ ’ਚ ਨਰਿੰਦਰ ਮੋਦੀ ਮਿਲੇ ਅਤੇ ਉਨ੍ਹਾਂ ਨੂੰ ਕਿਸਾਨਾਂ ਦੇ ਖੇਤਾਂ ਤੋਂ ਲਿਆਂਦੇ ਗਏ ਅਨਾਰਾਂ ਦੀ ਪੇਟੀ ਭੇਟ ਕੀਤੀ।
ਪਵਾਰ ਨੇ ਹਾਲ ਹੀ ’ਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੌਮੀ ਰਾਜਧਾਨੀ ਦੇ ਤਾਲਕਟੋਰਾ ਸਟੇਡੀਅਮ ’ਚ ਫਰਵਰੀ ਮਹੀਨੇ ਹੋਣ ਵਾਲੇ 98ਵੇਂ ਮਰਾਠੀ ਸਾਹਿਤ ਸੰਮੇਲਨ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੀਟਿੰਗ ਮਗਰੋਂ ਪਵਾਰ ਨੇ ਆਖਿਆ, ‘‘ਮੈਂ ਸਾਹਿਤ ਸੰਮੇਲਨ ਦੇ ਵਿਸ਼ੇ ’ਤੇ ਗੱਲ ਨਹੀਂ ਕੀਤੀ।’’ ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ’ਚ ਕਿਹਾ ਕਿ ਸ਼ਰਦ ਪਵਾਰ ਨੇ ਕਿਸਾਨਾਂ ਦੇ ਗਰੁੱਪ ਨੂੰ ਨਾਲ ਲੈ ਕੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਦਫ਼ਤਰ ਵਲੋਂ ਪੋਸਟ ਨਾਲ ਐੱਨਸੀਪੀ-ਐੱਸਪੀ ਮੁਖੀ ਸ਼ਰਦ ਪਵਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਅਨਾਰ ਭੇਟ ਕਰਨ ਦੀ ਤਸਵੀਰ ਵੀ ਅਪਲੋਡ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੋਈਆਂ ਮਹਾਰਾਸ਼ਟਰ ਅਸੈਂਬਲੀ ਚੋਣਾਂ ਵਿੱਚ ਕਾਂਗਰਸ, ਐੱਨਸੀਪੀ-ਐੱਸਪੀ ਤੇ ਸ਼ਿਵ ਸੈਨਾ-ਯੂਬੀਟੀ ਦੇ ਮਹਾ ਵਿਕਾਸ ਅਘਾੜੀ (ਐੱਮਵੀਏ) ਗੱਠਜੋੜ ਨੂੰ ਭਾਜਪਾ-ਸ਼ਿਵ ਸੈਨਾ-ਐੱਨਸੀਪੀ ਦੇ ਮਹਾਯੁਤੀ ਗੱਠਜੋੜ ਤੋਂ ਕਰਾਰੀ ਹਾਰ ਮਿਲੀ ਸੀ। ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ’ਚ ਮਹਾਯੁਤੀ ਨੇ 235 ਸੀਟਾਂ ਜਿੱਤੀਆਂ ਸਨ ਜਦਕਿ ਐੱਮਵੀਏ ਸਿਰਫ 46 ਸੀਟਾਂ ਜਿੱਤ ਸਕਿਆ ਸੀ। -ਪੀਟੀਆਈ

Advertisement

Advertisement