ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਦ ਪਵਾਰ ਨੇ ਜ਼ੈੱਡ-ਪਲੱਸ ਸੁਰੱਖਿਆ ਤਹਿਤ ਕੁਝ ਉਪਾਅ ਮੰਨਣ ਤੋਂ ਕੀਤਾ ਇਨਕਾਰ

07:42 AM Aug 31, 2024 IST

ਨਵੀਂ ਦਿੱਲੀ: ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਜਿਨ੍ਹਾਂ ਦੇ ਸੁਰੱਖਿਆ ਘੇਰੇ ਨੂੰ ਹਾਲ ਹੀ ਵਿੱਚ ਵਧਾ ਕੇ ਜ਼ੈੱਡ-ਪਲੱਸ ਕੀਤਾ ਗਿਆ ਸੀ, ਨੇ ਸੁਰੱਖਿਆ ਏਜੰਸੀਆਂ ਵੱਲੋਂ ਸੁਝਾਏ ਗਏ ਕੁਝ ਉਪਾਅ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਏਜੰਸੀਆਂ ਵੱਲੋਂ ਕੀਤੀ ਗਈ ਸੁਰੱਖਿਆ ਸਮੀਖਿਆ ਮਗਰੋਂ ਪਵਾਰ ਨੂੰ ਸੀਆਰਪੀਐੱਫ ਦੀ ਜ਼ੈੱਡ-ਪਲੱਸ ਸੁਰੱਖਿਆ ਦਿੱਤੀ ਗਈ ਸੀ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਸੁਰੱਖਿਆ ਕਿਉਂ ਵਧਾਈ ਜਾ ਰਹੀ ਹੈ? ਪਤਾ ਲੱਗਾ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨੇ ਕੌਮੀ ਰਾਜਧਾਨੀ ਵਿਚਲੇ ਆਪਣੇ ਘਰ ਅੰਦਰ ਵਾਧੂ ਸੁਰੱਖਿਆ ਕਰਮੀ ਤਾਇਨਾਤ ਕਰਨ, ਰਾਜਧਾਨੀ ’ਚ ਆਉਣ-ਜਾਣ ਲਈ ਵਰਤੇ ਜਾਣ ਵਾਲੇ ਵਾਹਨ ਬਦਲਣ ਤੇ ਉਨ੍ਹਾਂ ਦੇ ਵਾਹਨ ਅੰਦਰ ਦੋ ਸੁਰੱਖਿਆ ਕਰਮੀ ਤਾਇਨਾਤ ਕਰਨ ਦੀਆਂ ਤਜਵੀਜ਼ਾਂ ਠੁਕਰਾ ਦਿੱਤੀਆਂ ਹਨ। -ਪੀਟੀਆਈ

Advertisement

Advertisement