ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Share Market: ਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀ

10:15 AM Feb 13, 2025 IST
featuredImage featuredImage

ਮੁੰਬਈ, 13 ਫਰਵਰੀ

Advertisement

ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 214.08 ਅੰਕ ਚੜ੍ਹ ਕੇ 76,385.16 ’ਤੇ ਪਹੁੰਚ ਗਿਆ। NSE ਨਿਫਟੀ 69.8 ਅੰਕ ਦੀ ਤੇਜ਼ੀ ਨਾਲ 23,115.05 ’ਤੇ ਪਹੁੰਚ ਗਿਆ। 30 ਸ਼ੇਅਰਾਂ ਵਾਲੇ ਬਲੂ-ਚਿੱਪ ਪੈਕ ’ਚ ਕੋਟਕ ਮਹਿੰਦਰਾ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਜ਼ੋਮੈਟੋ, ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਟਾਟਾ ਸਟੀਲ ਸਭ ਤੋਂ ਜ਼ਿਆਦਾ ਵਧੇ। ਟੈੱਕ ਮਹਿੰਦਰਾ, ਟਾਈਟਨ, ਇੰਡਸਇੰਡ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐਲ ਟੈੱਕ ਅਤੇ ਟਾਟਾ ਮੋਟਰਜ਼ ਪਛੜ ਗਏ।

ਗਿਰਾਵਟ ਦੇ ਰੁਝਾਨ ਨੂੰ ਜਾਰੀ ਰੱਖਦੇ ਹੋਏ ਪ੍ਰਚੂਨ ਮਹਿੰਗਾਈ ਜਨਵਰੀ ਵਿੱਚ 4.31 ਪ੍ਰਤੀਸ਼ਤ ਨਾਲ ਪੰਜ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਗਈ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਜ਼ਿਆਦਾਤਰ ਹੇਠਾਂ ਬੰਦ ਹੋਏ। ਐਕਸਚੇਂਜ ਦੇ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਬੁੱਧਵਾਰ ਨੂੰ 4,969.30 ਕਰੋੜ ਰੁਪਏ ਦੀਆਂ ਇਕਵਿਟੀਜ਼ ਆਫਲੋਡ ਕੀਤੀਆਂ।

Advertisement

ਉਧਰ ਸ਼ੁਰੂਆਤੀ ਕਾਰੋਬਾਰ ’ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਵਧ ਕੇ 86.81 ’ਤੇ ਪਹੁੰਚ ਗਿਆ ਹੈ। -ਪੀਟੀਆਈ

Advertisement
Tags :
BSE SensexIndian Share MarketNSEShare Marketstock market news