ਇਮਰਾਨ ਨੂੰ ਸੱਤਾ ਤੋਂ ਦੂਰ ਰੱਖਣ ਲਈ ਸ਼ਰੀਫ਼ ਤੇ ਜ਼ਰਦਾਰੀ ਸਾਂਝੀ ਹਕੂਮਤ ਖੜ੍ਹੀ ਕਰਨ ਦੀ ਤਿਆਰੀ ’ਚ
01:42 PM Feb 10, 2024 IST
ਇਸਲਾਮਾਬਾਦ, 10 ਫਰਵਰੀ
ਪਾਕਿਸਤਾਨ ਦੀਆਂ ਆਮ ਚੋਣਾਂ ਦੇ ਅੰਤਿਮ ਨਤੀਜਿਆਂ ਦੀ ਉਡੀਕ ਹੋਣ ਦੇ ਬਾਵਜੂਦ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਅਤੇ ਪੀਐੱਮਐੱਲ (ਐੱਨ) ਦੇ ਸੁਪਰੀਮੋ ਨਵਾਜ਼ ਸ਼ਰੀਫ਼ ਨੇ ਜਿੱਤ ਦੇ ਦਾਅਵੇ ਕੀਤੇ ਹਨ ਤੇ ਜੇਤੂ ਹੋਣ ਬਾਰੇ ਭਾਸ਼ਨ ਦਿੱਤੇ। ਪੀਐੱਮਐੱਲ(ਐੱਨ) ਚੋਣਾਂ 'ਚ ਬਹੁਮਤ ਹਾਸਲ ਕਰਨ 'ਚ ਅਸਫਲ ਰਹੀ ਹੈ ਪਰ ਇਕੱਲੀ ਸਭ ਤੋਂ ਵੱਡੀ ਪਾਰਟੀ ਦੇ ਰੂਪ 'ਚ ਉਭਰੀ ਹੈ। ਹੁਣ ਉਹ ਸਰਕਾਰ ਬਣਾਉਣ ਲਈ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨਾਲ ਗੱਲਬਾਤ ਕਰ ਰਹੀ ਹੈ। ਰੇਡੀਓ ਪਾਕਿਸਤਾਨ ਦੀ ਰਿਪੋਰਟ ਮੁਤਾਬਕ ਇਮਰਾਨ ਨੂੰ ਸੱਤਾ ਤੋਂ ਦੂਰ ਰੱਖਣ ਲਈ ਬੀਤੀ ਰਾਤ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਬਿਲਾਵਲ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਐੱਮਐੱਲ(ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨਾਲ ਲਾਹੌਰ 'ਚ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਬਾਰੇ ਵਿਚਾਰ ਸਾਂਝੇ ਕੀਤੇ।
Advertisement
Advertisement