ਸ਼ਰਜੀਲ ਇਮਾਮ ਨੂੰ ਦੇਸ਼ਧ੍ਰੋਹ ਦੇ ਮਾਮਲੇ ’ਚ ਜ਼ਮਾਨਤ ਮਿਲੀ
06:49 AM May 30, 2024 IST
Advertisement
ਨਵੀਂ ਦਿੱਲੀ, 29 ਮਈ
ਦਿੱਲੀ ਹਾਈ ਕੋਰਟ ਨੇ ਅੱਜ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਨੂੰ ਗ੍ਰਿਫ਼ਤਾਰੀ ਤੋਂ ਚਾਰ ਸਾਲਾਂ ਤੋਂ ਵੱਧ ਸਮੇਂ ਮਗਰੋਂ ਦੇਸ਼ਧ੍ਰੋਹ ਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਨਾਲ ਸਬੰਧਤ 2020 ਦੇ ਫ਼ਿਰਕੂ ਦੰਗਿਆਂ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਮਾਮ ਨੇ ਹੇਠਲੀ ਅਦਾਲਤ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਜਦੋਂਕਿ ਦੋਸ਼ ਸਿੱਧ ਹੋਣ ਦੀ ਸੂਰਤ ਵਿੱਚ ਉਸ ਨੂੰ ਦਿੱਤੀ ਜਾਣ ਵਾਲੀ ਵੱਧ ਤੋਂ ਵੱਧ ਸਜ਼ਾ ਦੀ ਅੱਧੀ ਤੋਂ ਵੱਧ ਮਿਆਦ ਉਹ ਜੇਲ੍ਹ ਵਿੱਚ ਕੱਟ ਚੁੱਕਾ ਹੈ। ਉਸ ਨੇ ਦਾਅਵਾ ਕੀਤਾ ਕਿ ਫੌਜਦਾਰੀ ਕਾਨੂੰਨ ਤਹਿਤ ਉਹ ਜ਼ਮਾਨਤ ਦਾ ਹੱਕਦਾਰ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਕਿਹਾ, ‘‘ਅਪੀਲ ਸਵੀਕਾਰ ਕੀਤੀ ਜਾਂਦੀ ਹੈ।’’ ਹਾਲਾਂਕਿ, ਉਹ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਸ ਨੂੰ 2020 ਦੇ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਰਾਹਤ ਨਹੀਂ ਮਿਲੀ। -ਪੀਟੀਆਈ
Advertisement
Advertisement