ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੱਖਣੀ ਕੋਰੀਆ ਵੱਲੋਂ ਰੂਸ ਤੇ ਉੱਤਰੀ ਕੋਰੀਆ ਵਿਚਾਲੇ ਸਮਝੌਤੇ ਦੀ ਤਿੱਖੀ ਆਲੋਚਨਾ

07:19 AM Jun 21, 2024 IST

ਸਿਓਲ, 20 ਜੂਨ
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦਫ਼ਤਰ ਨੇ ਰੂਸ ਅਤੇ ਉੱਤਰ ਕੋਰੀਆ ਵਿਚਾਲੇ ਹੋਏ ਸਮਝੌਤੇ ਦੀ ਆਲੋਚਨਾ ਕੀਤੀ ਹੈ ਜਿਸ ਵਿੱਚ ਜੰਗ ਦੀ ਸਥਿਤੀ ਵਿੱਚ ਆਪਸੀ ਰੱਖਿਆ ਸਹਿਯੋਗ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਉਹ ਯੂਕਰੇਨ ਦੀ ਸਪਲਾਈ ਨੂੰ ਸੀਮਿਤ ਕਰਨ ਦੀ ਆਪਣੀ ਨੀਤੀ ’ਤੇ ਪੁਨਰਵਿਚਾਰ ਕਰੇਗਾ। ਰਾਸ਼ਟਰਪਤੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਅੱਜ ਇਹ ਟਿੱਪਣੀ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਫ਼ਤਰ ਨੇ ਬੁੱਧਵਾਰ ਨੂੰ ਪਿਓਂਗਯਾਂਗ ਵਿੱਚ ਸਿਖਰ ਵਾਰਤਾ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਇਕ ਬਿਆਨ ਜਾਰੀ ਕੀਤਾ।
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੀਓਲ ਦੇ ਦਫ਼ਤਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਸਮਝੌਤਾ ਦੱਖਣੀ ਕੋਰੀਆ ਦੀ ਸੁਰੱਖਿਆ ਵਾਸਤੇ ਖਤਰਾ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ ਮਤੇ ਦੀ ਉਲੰਘਣਾ ਹੈ ਪਰ ਨਾਲ ਹੀ ਇਹ ਵੀ ਕਿਹਾ ਕਿ ਇਸ ਦਾ ਰੂਸ-ਦੱਖਣੀ ਕੋਰੀਆ ਸਬੰਧਾਂ ’ਤੇ ਨਕਾਰਾਤਮਕ ਪ੍ਰਭਾਵ ਪਵੇਗਾ। ਰਾਸ਼ਟਰਪਤੀ ਦਫ਼ਤਰ ਦੇ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਕਿਹਾ ਕਿ ਦੱਖਣੀ ਕੋਰੀਆ ਇਸ ਦੇ ਜਵਾਬ ਵਿੱਚ ਯੂਕਰੇਨ ਨੂੰ ਰੂਸੀ ਹਮਲੇ ਖ਼ਿਲਾਫ਼ ਲੜਨ ਵਿੱਚ ਮਦਦ ਵਾਸਤੇ ਹਥਿਆਰ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਵਿਚਾਰ ਕਰੇਗਾ। ਦੱਖਣੀ ਕੋਰੀਆ ਨੇ ਰੂਸ ਖ਼ਿਲਾਫ਼ ਅਮਰੀਕਾ ਦੀ ਅਗਵਾਈ ਵਾਲੀਆਂ ਆਰਥਿਕ ਪਾਬੰਦੀਆਂ ਵਿੱਚ ਸ਼ਾਮਲ ਹੋਣ ਦੌਰਾਨ ਯੂਕਰੇਨ ਨੂੰ ਮਨੁੱਖੀ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਪਰ ਉਸ ਨੇ ਆਪਣੀ ਪੁਰਾਣੀ ਨੀਤੀ ਦਾ ਹਵਾਲਾ ਦਿੰਦੇ ਹੋਏ ਯੂਕਰੇਨ ਨੂੰ ਸਿੱਧੇ ਤੌਰ ’ਤੇ ਹਥਿਆਰ ਨਹੀਂ ਦਿੱਤੇ ਹਨ। ਇਸੇ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਉੱਤਰੀ ਕੋਰੀਆ ਦੇ ਆਗੂ ਕਿਮ ਵਿਚਾਲੇ ਹੋਏ ਇਸ ਨਵੇਂ ਆਪਸੀ ਰੱਖਿਆ ਸਮਝੌਤੇ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਸਮਝੌਤੇ ਤਹਿਤ ਦੋਹਾਂ ਦੇਸ਼ਾਂ ਵੱਲੋਂ ਇਕ-ਦੂਜੇ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। -ਏਪੀ

Advertisement

Advertisement
Advertisement