ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਲਦੀਪ ਧਾਲੀਵਾਲ ਤੇ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਨੋਕ-ਝੋਕ

08:53 AM Sep 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ਵਿਧਾਨ ਸਭਾ ’ਚ ਗੈਰਕਾਨੂੰਨੀ ਕਲੋਨੀਆਂ ਦੇ ਮੁੱਦੇ ’ਤੇ ਚੱਲ ਰਹੀ ਬਹਿਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਰਮਿਆਨ ਤਿੱਖੀ ਨੋਕ-ਝੋਕ ਹੋਈ। ਅੱਜ ਸਦਨ ਵਿਚ ਮਾਹੌਲ ਕੁਝ ਸਮੇਂ ਲਈ ਗਰਮਾ ਗਿਆ ਅਤੇ ਹਾਕਮ ਤੇ ਵਿਰੋਧੀ ਧਿਰ ਦੇ ਮੈਂਬਰ ਆਹਮੋ ਸਾਹਮਣੇ ਆ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਕੁਲਦੀਪ ਸਿੰਘ ਧਾਲੀਵਾਲ ਨੇ ਬਿੱਲ ’ਤੇ ਬਹਿਸ ਦੌਰਾਨ ਆਖ ਦਿੱਤਾ ਕਿ ਅਕਾਲੀ ਅਤੇ ਕਾਂਗਰਸ ਦੀ ਹਕੂਮਤ ਦੌਰਾਨ ਗੈਰਕਾਨੂੰਨੀ ਕਲੋਨੀਆਂ ਬਣੀਆਂ ਸਨ। ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਚਾਰ ਚੁਫੇਰੇ ਗੈਰਕਾਨੂੰਨੀ ਕਲੋਨੀਆਂ ਹਨ ਅਤੇ ਰਿਕਸ਼ੇ ਵਾਲਿਆਂ ਨੂੰ ਪਤਾ ਹੈ ਕਿ ਇਹ ਕਲੋਨੀਆਂ ਕਿਸ ਦੀਆਂ ਹਨ ਜਿਉਂ ਹੀ ਧਾਲੀਵਾਲ ਨੇ ਪ੍ਰਤਾਪ ਬਾਜਵਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਬਾਜਵਾ ਨੂੰ ਵੀ ਪਤਾ ਹੈ ਕਿ ਇਹ ਕਿਸ ਕਿਸ ਦੀ ਕਲੋਨੀ ਹੈ। ਇਸ ਮਗਰੋਂ ਬਾਜਵਾ ਭੜਕ ਉੱਠੇ ਅਤੇ ਉਨ੍ਹਾਂ ਨੇ ਕਿਹਾ ਕਿ ਬੇਬੁਨਿਆਦ ਇਲਜ਼ਾਮ ਲਾਉਣ ਦੀ ਥਾਂ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਬਾਜਵਾ ਨੇ ਕਿਹਾ ਕਿ ਉਹ ਇਸ ਸਬੰਧੀ ਨਾਮ ਲੈਣ ਕਿ ਇਹ ਕਲੋਨੀਆਂ ਕਿਸ ਕਿਸ ਦੀਆਂ ਹਨ। ਇਸ ਤੋਂ ਬਾਅਦ ਬਾਜਵਾ ਤੇ ਕਾਂਗਰਸੀ ਵਿਧਾਇਕ ਖੜ੍ਹੇ ਹੋ ਗਏ ਅਤੇ ਇੱਧਰ ਸੱਤਾਧਾਰੀ ਧਿਰ ਦੇ ਵਿਧਾਇਕ ਵੀ ਤੈਸ਼ ਵਿਚ ਆ ਗਏ। ਇਸ ਦੌਰਾਨ ਮੁੱਖ ਮੰਤਰੀ ਵੀ ਵਿਰੋਧੀ ਧਿਰ ’ਤੇ ਤਨਜ਼ ਕੱਸਦੇ ਰਹੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਭ ਨੂੰ ਚੁੱਪ ਕਰਾ ਕੇ ਸਦਨ ਦੀ ਕਾਰਵਾਈ ਅੱਗੇ ਵਧਾਈ।

Advertisement

Advertisement