For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਬੌਬੀ ਮਾਨ ਨੂੰ ਤਿੱਖੇ ਸਵਾਲ

07:47 AM May 09, 2024 IST
ਕਿਸਾਨਾਂ ਵੱਲੋਂ ਬੌਬੀ ਮਾਨ ਨੂੰ ਤਿੱਖੇ ਸਵਾਲ
ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਸਵਾਲ ਪੁੱਛਦੇ ਹੋਏ ਕਿਸਾਨ ਆਗੂ।
Advertisement

ਪਰਮਜੀਤ ਸਿੰਘ
ਫਾਜ਼ਿਲਕਾ, 8 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਚੋਣ ਪ੍ਰਚਾਰ ਕਰਨ ਲਈ ਪਿੰਡ ਚੱਕ ਸੈਦੋ ਕੇ ਆਏ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਉਨ੍ਹਾਂ ਤੋਂ ਸਵਾਲ ਪੁੱਛੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਕਿਸਾਨਾਂ ਦੇ ਹਰ ਸਵਾਲ ਨੂੰ ਸੁਣਿਆ ਅਤੇ ਆਪਣੀ ਪਾਰਟੀ ਦੀ ਵਿਚਾਰਧਾਰਾ ਅਨੁਸਾਰ ਜਵਾਬ ਦਿੱਤੇ। ਭਾਵੇਂ ਇਸ ਮੌਕੇ ਕਿਸਾਨਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਪ੍ਰੰਤੂ ਅਕਾਲੀ ਉਮੀਦਵਾਰ ਬੌਬੀ ਮਾਨ ਵੱਲੋਂ ਜਵਾਬ ਦੇਣ ਤੋਂ ਨਾ ਭੱਜਣ ਕਾਰਨ ਕਿਸੇ ਤਰ੍ਹਾਂ ਦਾ ਵੀ ਕੋਈ ਵੀ ਤਲਖੀ ਭਰਿਆ ਮਾਹੌਲ ਨਹੀਂ ਬਣਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਬਲਾਕ ਪ੍ਰਧਾਨ ਹਰਮੀਤ ਸਿੰਘ ਤੇ ਸੀਨੀਅਰ ਆਗੂ ਰਾਜ ਕੌਰ ਨੇ ਦੱਸਿਆ ਕਿ ਅਕਾਲੀ ਦਲ ਪਾਰਟੀ ਸੂਬਿਆਂ ਦੇ ਵੱਧ ਅਧਿਕਾਰਾਂ ਦੀ ਰਾਖੀ ਕਰਨ ਲਈ ਹੋਂਦ ਵਿੱਚ ਆਈ ਸੀ।

Advertisement

Advertisement
Author Image

sukhwinder singh

View all posts

Advertisement
Advertisement
×