ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਗਲਾ ਤੇ ਸਿੱਧੂ ਵੱਲੋਂ ਵਿਰੋਧੀ ਪਾਰਟੀਆਂ ’ਤੇ ਤਿੱਖੇ ਸ਼ਬਦੀ ਹਮਲੇ

06:40 AM May 21, 2024 IST
ਚੋਣ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ।

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ. ਨਗਰ(ਮੁਹਾਲੀ), 20 ਮਈ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੰਘੀ ਰਾਤ ਮੁਹਾਲੀ ਦੇ ਵੱਖ-ਵੱਖ ਵਾਰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ, ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖੇ ਹਮਲੇ ਕੀਤੇ।
ਦੋਹਾਂ ਆਗੂਆਂ ਨੇ ਕਿਹਾ ਕਿ ਸਵਾ ਦੋ ਸਾਲ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਮੁਹਾਲੀ ਹਲਕੇ ਵਿੱਚ ਵਿਕਾਸ ਲਈ ਇੱਕ ਨਵੇਂ ਪੈਸੇ ਦੀ ਗ੍ਰਾਂਟ ਨਹੀਂ ਆਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਅਮਨ ਕਾਨੂੰਨ ਦੀ ਹਾਲਤ ਵਿਗੜੀ ਹੈ, ਨਸ਼ਿਆਂ ਦੀ ਵਿਕਰੀ ਵਧੀ ਹੈ ਤੇ ਮਹਿਲਾਵਾਂ ਨਾਲ ਹਜ਼ਾਰ ਰੁਪਏ ਮਹੀਨਾ ਦੀ ਦਿੱਤੀ ਗਾਰੰਟੀ ਵੀ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦੇਸ਼ ਵਿੱਚ ਭਾਜਪਾ ਦੀ ਦਸ ਸਾਲ ਤੋਂ ਸਰਕਾਰ ਹੋਣ ਦੇ ਬਾਵਜੂਦ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਇੱਕ ਵੀ ਪ੍ਰਾਜੈਕਟ ਸਥਾਪਤ ਨਾ ਹੋਣ ਦਾ ਦੋਸ਼ ਲਾਇਆ। ਇਨ੍ਹਾਂ ਇਕੱਠਾਂ ਨੂੰ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਸੀਨੀਅਰ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਕਾਂਗਰਸ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਵੱਖ-ਵੱਖ ਵਰਗਾਂ ਲਈ ਦਿੱਤੀਆਂ ਗਈਆਂ ਸਮੁੱਚੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚੋਂ ਮੋਦੀ ਦੀ ਸਰਕਾਰ ਦੀ ਛੁੱਟੀ ਤੈਅ ਹੈ। ਇਸੇ ਦੌਰਾਨ ਅਗਰਵਾਲ ਸੇਵਾ ਸਮਿਤੀ ਦੇ ਮੈਂਬਰਾਂ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਨੁਰਾਗ ਅਗਰਵਾਲ ਦੀ ਅਗਵਾਈ ਹੇਠ ਸੇਵਾ ਸਮਿਤੀ ਅਤੇ ਵੱਡੀ ਗਿਣਤੀ ਵਿੱਚ ਸਨਅਤਕਾਰਾਂ ਨੇ ਇਕੱਤਰਤਾ ਕਰਕੇ ਵਿਜੈਇੰਦਰ ਸਿੰਗਲਾ ਨੂੰ ਹਮਾਇਤ ਦੇਣ ਦਾ ਭਰੋਸਾ ਦਿੱਤਾ।

Advertisement

Advertisement