ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਮਤਾ ਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਨੇ ਸ਼ਤਰੂਘਨ

06:07 AM Aug 15, 2023 IST

ਪਟਨਾ: ਅਦਾਕਾਰ ਤੋਂ ਸਿਆਸੀ ਨੇਤਾ ਬਣੇ ਸ਼ਤਰੂਘਨ ਸਿਨਹਾ ਨੇ ਅੱਜ ਇੱਥੇ ਕਿਹਾ ਕਿ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਟੀਐਮਸੀ ਦੇ ਸੰਸਦ ਮੈਂਬਰ ਸਿਨਹਾ ਦਾ ਇਹ ਬਿਆਨ ਉਦੋਂ ਆਇਆ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਕਿਵੇਂ ਦੇਖਦੇ ਹਨ। ਉਨ੍ਹਾਂ ਇੱਕ ਇੰਟਰਵਿਊ ਵਿੱਚ ਕਿਹਾ, ‘‘ ਇਹ ਦੇਸ਼ ਲਈ ਬਹੁਤ ਚੰਗਾ ਹੋਵੇਗਾ ਕਿ ਅਜਿਹੇ ਸਮੇਂ ਜਦੋਂ ਸਾਡੇ ਕੋਲ ਰਾਸ਼ਟਰਪਤੀ ਵਜੋਂ ਇੱਕ ਮਹਿਲਾ ਹੈ ਤਾਂ ਪ੍ਰਧਾਨ ਮੰਤਰੀ ਵਜੋਂ ਵੀ ਇੱਕ ਮਹਿਲਾ ਹੋਵੇ। ਮਮਤਾ ਬੈਨਰਜੀ ਵਰਗੀ ਤੇਜ਼-ਤਰਾਰ ਨੇਤਾ, ਜਿਸ ਕੋਲ ਜਨ-ਆਧਾਰ ਹੈ, ਇਸ ਸਥਿਤੀ ਵਿੱਚ ਠੀਕ ਰਹਿਣਗੇ।’’ -ਪੀਟੀਆਈ

Advertisement

Advertisement