ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਇਰਾ ਜਗਜੀਤ ਕੌਰ ਢਿੱਲਵਾਂ ਨਾਲ ਰੂਬਰੂ

05:08 PM Jul 15, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 15 ਜੁਲਾਈ
ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ ਪੰਜਾਬੀ ਦੀ ਸ਼ਾਇਰਾ ਜਗਜੀਤ ਕੌਰ ਢਿੱਲਵਾਂ ਨਾਲ ਰੂਬਰੂ ਪ੍ਰੋਗਰਾਮ ਰਚਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੂਲ ਚੰਦ ਸ਼ਰਮਾ, ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ ਅਤੇ ਕਰਮ ਸਿੰਘ ਜ਼ਖ਼ਮੀ, ਪ੍ਰਧਾਨ ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ 'ਸਿਰ ਸੋਂਹਦੀ ਫੁਲਕਾਰੀ' ਦੀ ਲੇਖਕਾ ਜਗਜੀਤ ਕੌਰ ਢਿੱਲਵਾਂ ਨੇ ਆਪਣੇ ਜੀਵਨ ਅਤੇ ਲੇਖਣੀ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੀਆਂ ਚੋਣਵੀਆਂ ਰਚਨਾਵਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ਼ ਜੋੜਨ ਵਿੱਚ ਮਾਵਾਂ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਬੱਚਿਆਂ ਨਾਲ ਠੇਠ ਪੰਜਾਬੀ ਵਿੱਚ ਗੱਲ ਕਰਨੀ ਚਾਹੀਦੀ ਹੈ।

Advertisement

Advertisement
Advertisement