ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਵਿੱਚ ਦੁਪਹਿਰ ਇਕ ਵਜੇ ਤਕ 34 ਫੀਸਦੀ ਵੋਟਿੰਗ

10:46 AM Jul 10, 2024 IST

ਪਾਲ ਸਿੰਘ ਨੌਲੀ
ਜਲੰਧਰ, 10 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਦੁਪਹਿਰ 1 ਵਜੇ ਤੱਕ 34 ਫੀਸਦੀ ਤੋਂ ਵੱਧ ਵੋਟਿੰਗ ਹੋ ਚੁੱਕੀ ਹੈ। ਵੋਟਾਂ ਸਵੇਰੇ 7 ਵਜੇ ਤੋਂ ਪੈਣੀਆਂ ਸ਼ੁਰੂ ਹੋਈਆਂ ਸਨ ਤੇ ਸ਼ਾਮ 6 ਵਜੇ ਤੱਕ ਜਾਰੀ ਰਹਿਣਗੀਆਂ। ਇਸ ਦੌਰਾਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ ਕਿਉਂਕਿ ਸਾਰਾ ਜਲੰਧਰ ਉਨ੍ਹਾਂ ਨਾਲ ਖੜ੍ਹਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜਲੰਧਰ ਪੱਛਮੀ ਦੀ ਉਪ ਚੋਣ ਨੂੰ ਲੈ ਕੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵੋਟਾਂ ਸ਼ਾਂਤੀਪੂਰਵਕ ਨਾਲ ਪੁਆਉਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ। ਇਸ ਸੀਟ ’ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ ਜਿਸ ਵਿੱਚ ਭਾਜਪਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਤੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਬੀਬੀ ਸੁਰਿੰਦਰ ਕੌਰ ਹਨ ।

Advertisement

 

Advertisement
Advertisement
Advertisement