For the best experience, open
https://m.punjabitribuneonline.com
on your mobile browser.
Advertisement

ਸ਼ੀਤਲ ਅੰਗੁਰਾਲ ਵੱਲੋਂ ਪੇਸ਼ਗੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ

06:58 AM May 10, 2024 IST
ਸ਼ੀਤਲ ਅੰਗੁਰਾਲ ਵੱਲੋਂ ਪੇਸ਼ਗੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ
ਭਾਜਪਾ ਆਗੂ ’ਤੇ ਦੋਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। -ਫੋਟੋ: ਮਲਕੀਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਮਈ
ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ਗੀ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ ਅਤੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਪੰਜਾਬ ਪੁਲੀਸ ਵੱਲੋਂ ਸਿਆਸੀ ਕਾਰਨਾਂ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੀ ਅਰਜ਼ੀ ’ਤੇ ਅੱਜ ਸੁਣਵਾਈ ਹੋਈ ਅਤੇ ਮਾਮਲੇ ਦੀ ਸੁਣਵਾਈ 15 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸ਼ੀਤਲ ਅੰਗੁਰਾਲ ਦਾ ਵਿਧਾਇਕ ਵਜੋਂ ਅਸਤੀਫ਼ਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਕਿਉਂਕਿ ਸੱਤਾਧਾਰੀ ਪਾਰਟੀ ਉਸ ਨੂੰ ਗੈਰ-ਕਾਨੂੰਨੀ ਤੌਰ ’ਤੇ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਵੀ ਆ ਰਹੇ ਸਨ ਅਤੇ ਉਹ ਅਜੇ ਵੀ ਵਿਧਾਇਕ ਹੈ ਪਰ ਸੂਬਾ ਸਰਕਾਰ ਨੇ ਉਸ ਸੁਰੱਖਿਆ ਘਟਾ ਦਿੱਤੀ ਹੈ। ਸਰਕਾਰ ਨੂੰ ਹੁਣ ਉਸ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ।
ਇਸੇ ਦੌਰਾਨ ਅੱਜ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਅੰਗੁਰਾਲ ਦੀ ਇੱਕ ਹੋਰ ਤਸਵੀਰ ਭਾਰਗੋ ਕੈਂਪ ਦੇ ਇੱਕ ਹੋਰ ਨੌਜਵਾਨ ਵਰਿੰਦਰ ਕੁਮਾਰ ਉਰਫ਼ ਮੌਲਾ ਨਾਲ ਜਾਰੀ ਕੀਤੀ ਜਿਸ ਨੂੰ ਕੱਲ੍ਹ 1.1 ਕਿਲੋ ਹੈਰੋਇਨ ਬਰਾਮਦਗੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਚੰਨੀ ਨੇ ਦੋਸ਼ ਲਾਇਆ ਕਿ ਸ਼ੀਤਲ ਅੰਗੁਰਲ ਜਲੰਧਰ ਵਿੱਚ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਲਾਟਰੀ ਦੀਆਂ ਦੁਕਾਨਾਂ ਦੇ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ। ਉਹ ਰਿੰਕੂ ਦਾ ਦੋਸਤ ਵੀ ਰਿਹਾ। ਇਸੇ ਦੌਰਾਨ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਰਿੰਕੂ ਨੇ ਚੰਨੀ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×