ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀ ਲਾਂਡਰਿੰਗ ਕੇਸ ’ਚੋਂ ਸ਼ਹਬਿਾਜ਼ ਸ਼ਰੀਫ ਤੇ ਪਰਿਵਾਰ ਦੇ ਮੈਂਬਰ ਬਰੀ

06:59 AM Jul 21, 2023 IST

ਲਾਹੌਰ, 20 ਜੁਲਾਈ
ਪਾਕਿਸਤਾਨ ਦੀ ਇੱਕ ਜਵਾਬਦੇਹੀ ਅਦਾਲਤ ਨੇ ਕਰੋੜਾਂ ਡਾਲਰ ਦੇ ਮਨੀ ਲਾਂਡਰਿੰਗ ਕੇਸ ਵਿੱਚ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਬਰੀ ਕਰ ਦਿੱਤਾ ਹੈ ਕਿਉਂਕਿ ਭ੍ਰਿਸ਼ਟਾਚਾਰ ਰੋਕੂ ਏਜੰਸੀ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਦੇਣ ’ਚ ਨਾਕਾਮ ਰਹੀ। ਅਦਾਲਤ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਇਕ ਜਵਾਬਦੇਹੀ ਅਦਾਲਤ ਨੇ 2020 ’ਚ ਐੱਨਏਬੀ ਵੱਲੋਂ ਦਾਇਰ ਸੱਤ ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਕੇਸ ’ਚ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ, ਉਨ੍ਹਾਂ ਦੀ ਪਤਨੀ ਨੁਸਰਤ, ਪੁੱਤਰ ਹਮਜ਼ਾ ਤੇ ਧੀ ਜਾਵੇਰੀਆ ਨੂੰ ਬਰੀ ਕਰ ਦਿੱਤਾ ਹੈ।’ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਨੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਬਰੀ ਕਰ ਦਿੱਤਾ ਕਿਉਂਕਿ ਐੱਨਏਬੀ ਵਿਦੇਸ਼ਾਂ, ਖਾਸ ਕਰਕੇ ਬਰਤਾਨੀਆ ’ਚ ਲੱਖਾਂ ਡਾਲਰ ਦੀ ਹੇਰਾਫੇਰੀ ਦੇ ਸਬੰਧ ਵਿੱਚ ਸ਼ੱਕੀਆਂ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਹਾਲਾਂਕਿ ਅਦਾਲਤ ਨੇ ਸ਼ਹਬਿਾਜ਼ ਦੀ ਇੱਕ ਹੋਰ ਧੀ ਰਾਬੀਆ ਇਮਰਾਨ ਨੂੰ ਭਗੌੜਾ ਐਲਾਨਦਿਆਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। -ਪੀਟੀਆਈ

Advertisement

Advertisement