ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹਿਣਾ: ਕਿਸਾਨਾਂ ਤੇ ਬਿਜਲੀ ਮੁਲਾਜ਼ਮਾਂ ਵਿਚਾਲੇ ਪਿਆ ਰੱਫੜ

11:26 AM Jun 16, 2024 IST
ਸ਼ਹਿਣਾ ਵਿਚ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 15 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਬਿਜਲੀ ਮੁਲਾਜ਼ਮਾਂ ’ਚ ਪਿਆ ਰੱਫੜ ਲੋਕਾਂ ਅਤੇ ਪ੍ਰਸ਼ਾਸਨ ਲਈ ਸਿਰਦਰਦੀ ਬਣ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਦੋ ਦਿਨ ਤੋਂ ਪਾਕਰਕੌਮ ਦੇ ਦਫ਼ਤਰ ਅੱਗੇ ਧਰਨਾ ਲਾਇਆ ਹੋਇਆ ਹੈ ਜਦਕਿ ਬਿਜਲੀ ਮੁਲਾਜ਼ਮਾਂ ਨੇ ਦਫ਼ਤਰ ਦੇ ਬਾਹਰ ਲਿਖ ਕੇ ਲਾ ਦਿੱਤਾ ਹੈ ਕਿ ਕੰਮਕਾਰ ਬੰਦ ਹੈ, ਕੋਈ ਕੰਮ ਲਈ ਨਾ ਆਵੇ। ਕਿਸਾਨ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਤੇ ਬਲਾਕ ਜਨਰਲ ਸਕੱਤਰ ਭਿੰਦਾ ਸਿੰਘ ਢਿੱਲਵਾਂ ਨੇ ਦੱਸਿਆ ਕਿ ਬਿਜਲੀ ਕਾਮੇ ਆਮ ਲੋਕਾਂ ਦੀ ਸੁਣਵਾਈ ਨਹੀਂ ਕਰ ਰਹੇ ਹਨ ਤੇ ਕੋਈ ਵਿਅਕਤੀ ਸਮੱਸਿਆ ਲੈ ਕੇ ਜਾਂਦਾ ਹੈ ਤਾਂ ਉਹ ਸਿੱਧੇ ਮੂੰਹ ਗੱਲ ਨਹੀਂ ਕਰਦੇ ਹਨ। ਦੂਸਰੇ ਪਾਸੇ ਬਿਜਲੀ ਮੁਲਾਜ਼ਮਾਂ ਨੇ ਆਖਿਆ ਕਿ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਜੇਈ ਨੂੰ ਧੱਕੇ ਮਾਰੇ ਤੇ ਅਣਮਨੁੱਖੀ ਵਿਹਾਰ ਕਰਦਿਆਂ ਉਸ ਨੂੰ ਕਮਰੇ ’ਚ ਬੰਦ ਕੀਤਾ ਹੈ। ਬਿਜਲੀ ਮੁਲਾਜ਼ਮਾਂ ਨੇ ਥਾਣੇ ਸ਼ਹਿਣਾ ’ਚ ਵੀ ਕੁਝ ਕਿਸਾਨ ਆਗੂਆਂ ਖਿਲਾਫ਼ ਸ਼ਿਕਾਇਤ ਕੀਤੀ ਹੈ। ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਭਿੰਦਾ ਸਿੰਘ ਢਿੱਲਵਾਂ ਨੇ ਕਿਸੇ ਵੀ ਬਦਸਲੂਕੀ ਵਾਲੀ ਗੱਲ ਨੂੰ ਨਕਾਰਿਆ ਹੈ। ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪ੍ਰੇਸ਼ਾਨ ਕਰਨ ਵਾਲੇ ਕਿਸਾਨ ਆਗੂਆਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਨਹੀ ਤਾਂ ਤਿੱਖਾ ਸੰਘਰਸ਼ ਵਿੱਢਣਗੇ। ਡੀਐੱਸਪੀ ਤਪਾ ਨੇ ਦੋਹਾਂ ਧਿਰਾਂ ਨੂੰ ਸਮਝੌਤੇ ਲਈ ਬੁਲਾਇਆ ਸੀ, ਉੱਥੇ ਸਿਰਫ਼ ਕਿਸਾਨ ਯੂਨੀਅਨ ਦੀ ਪਹੁੰਚੀ, ਬਿਜਲੀ ਮੁਲਾਜ਼ਮ ਨਹੀਂ ਪਹੁੰਚੇ ਜਿਸ ਕਾਰਨ ਮਸਲਾ ਵਿਚਾਲੇ ਲਟਕ ਗਿਆ ਹੈ। ਕਿਸਾਨ ਯੂਨੀਅਨ ਨੇ ਸ਼ਨਿਚਰਵਾਰ ਤੇ ਐਤਵਾਰ ਦੀ ਛੁੱਟੀ ਹੋਣ ਕਾਰਨ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਅਗਲਾ ਪ੍ਰੋਗਰਾਮ ਸੋਮਵਾਰ ਨੂੰ ਉਲਕਿਆ ਜਾਵੇਗਾ।

Advertisement

Advertisement
Advertisement