For the best experience, open
https://m.punjabitribuneonline.com
on your mobile browser.
Advertisement

ਸ਼ੇਖਾਵਤ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਵਿਸ਼ੇਸ਼ ਪੈਕੇਜ ਵਾਸਤੇ ਹਾਮੀ ਭਰੀ: ਡਾ. ਅਮਰ ਸਿੰਘ

09:56 AM Aug 14, 2024 IST
ਸ਼ੇਖਾਵਤ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਵਿਸ਼ੇਸ਼ ਪੈਕੇਜ ਵਾਸਤੇ ਹਾਮੀ ਭਰੀ  ਡਾ  ਅਮਰ ਸਿੰਘ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਦੇ ਹੋਏ ਡਾ. ਅਮਰ ਸਿੰਘ।
Advertisement

ਸੰਤੋਖ ਗਿੱਲ/ਗੁਰਦੀਪ ਸਿੰਘ ਟੱਕਰ
ਰਾਏਕੋਟ, 13 ਅਗਸਤ
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰੀ ਸਭਿਆਚਾਰਕ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰ ਕੇ ਇਤਿਹਾਸਕ ਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਡਾਕਟਰ ਅਮਰ ਸਿੰਘ ਨੇ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਵਿਸ਼ੇਸ਼ ਪੈਕੇਜ ਵਾਸਤੇ ਹਾਮੀ ਭਰੀ ਹੈ। ਉਨ੍ਹਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਕੇਂਦਰੀ ਮੰਤਰੀ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਹਰ ਸਾਲ 1 ਕਰੋੜ ਤੋਂ ਵਧੇਰੇ ਸ਼ਰਧਾਲੂ ਸ਼ਹੀਦੀ ਜੋੜ ਮੇਲੇ ਵਿੱਚ ਸ਼ਮੂਲੀਅਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਇਤਿਹਾਸਕ ਸਥਾਨ ਨੂੰ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਲੋੜੀਂਦੇ ਉਪਰਾਲੇ ਨਹੀਂ ਕੀਤੇ ਹਨ। ਉਨ੍ਹਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਕੌਮਾਂਤਰੀ ਧਾਰਮਿਕ ਸਥਾਨ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਇਸ ਇਤਿਹਾਸਕ ਧਾਰਮਿਕ ਸਥਾਨ ਲਈ ਕੌਮਾਂਤਰੀ ਪੱਧਰ ਦੀਆਂ ਰੇਲ ਅਤੇ ਹਵਾਈ ਸਹੂਲਤਾਂ ਦੇਣ ਦੀ ਮੰਗ ਦਹੁਰਾਈ ਹੈ। ਡਾਕਟਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਯਤਨਾਂ ਸਦਕਾ 2019 ਤੋਂ ਬਾਅਦ ਭਾਰਤ ਸਰਕਾਰ ਵੱਲੋਂ ਕੁਝ ਫੰਡ ਜਾਰੀ ਕੀਤੇ ਗਏ ਹਨ, ਪਰ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਜ਼ਰੂਰਤ ਹੈ।

Advertisement
Advertisement
Author Image

Advertisement