ਸ਼ੇਰਗਿੱਲ ਦੀ ਪੁਸਤਕ ਲੋਕ ਅਰਪਣ
07:45 AM Jan 29, 2025 IST
Advertisement
ਫਗਵਾੜਾ:
Advertisement
ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵੱਲੋਂ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿੱਚ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ‘ਇੰਡੀਅਨਜ਼ ਅਬਰੌਡ ਐਂਡ ਪੰਜਾਬ ਇੰਪੈਕਟ (ਪੰਜਾਬੀ ਸੰਸਾਰ-2024) ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ’ਚ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਪ੍ਰਿੰ. ਗੁਰਮੀਤ ਸਿੰਘ ਪਲਾਹੀ, ‘ਸੱਤ ਸਮੁੰਦਰੋਂ ਪਾਰ‘ ਮੈਗਜ਼ੀਨ ਦੇ ਸੰਪਾਦਕ ਇੰਦਰਜੀਤ ਸਿੰਘ ਤੇ ਐਵੋਕੇਟ ਐੱਸ.ਐੱਲ. ਵਿਰਦੀ, ਕਮਲੇਸ਼ ਸੰਧੂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਕਿਹਾ ਕਿ ਨਰਪਾਲ ਸਿੰਘ ਸ਼ੇਰਗਿੱਲ ਪੰਜਾਬ-ਹਿਤੈਸ਼ੀ, ਅੰਤਰਰਾਸ਼ਟਰੀ ਪੱਤਰਕਾਰ ਹੈ, ਜਿਹੜਾ ਲਗਾਤਾਰ ਲਗਭਗ ਪਿਛਲੇ ਸੱਠ ਸਾਲਾਂ ਤੋਂ ਪੰਜਾਬ, ਪੰਜਾਬੀ ਸਾਹਿਤ ਅਤੇ ਪੰਜਾਬੀ ਪੱਤਰਕਾਰੀ ਤੇ ਸਿੱਖ ਇਤਿਹਾਸ ਲਈ ਵਿਲੱਖਣ ਕਾਰਜ ਕਰਦਾ ਆ ਰਿਹਾ ਹੈ। ਸ਼ੇਰਗਿੱਲ ਨੇ ਪ੍ਰਿੰ. ਗੁਰਮੀਤ ਸਿੰਘ ਪਲਾਹੀ ਅਤੇ ਹਾਜ਼ਰ ਸਰੋਤਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement