ਸ਼ਿਖ਼ਾ ਨਹਿਰਾ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ
08:29 AM Sep 06, 2024 IST
ਬਠਿੰਡਾ: ਸ਼ਿਖ਼ਾ ਨਹਿਰਾ ਵੱਲੋਂ ਅੱਜ ਇੱਥੇ ਬਤੌਰ ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਡਿਪਟੀ ਡਾਇਰੈਕਟਰ ਸੋਸ਼ਲ ਮੀਡੀਆ ਅਤੇ ਫ਼ਿਲਮ ਡਿਵੀਜ਼ਨ ਚੰਡੀਗੜ੍ਹ ਤੋਂ ਬਦਲ ਕੇ ਡਿਪਟੀ ਡਾਇਰੈਕਟਰ ਬਠਿੰਡਾ ਲਗਾਇਆ ਗਿਆ ਹੈ। ਇੱਥੇ ਦਫ਼ਤਰ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
Advertisement
Advertisement