ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਮਲਾ ਮਸਜਿਦ ਵਿਵਾਦ: ਸ਼ਿਮਲਾ ਦੇ ਸੰਜੌਲੀ ਵਿੱਚ ਫਿਰਕੂ ਤਣਾਅ

01:17 PM Sep 11, 2024 IST
ਸ਼ਿਮਲਾ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਖੜ੍ਹੀ ਪੁਲੀਸ। -ਫੋਟੋ: ਪੀਟੀਆਈ

ਸ਼ਿਮਲਾ, 11 ਸਤੰਬਰ
ਸ਼ਿਮਲਾ ਦੇ ਸੰਜੌਲੀ ਇਲਾਕੇ ਵਿੱਚ ਇਕ ਮਸਜਿਦ ’ਚ ਗੈਰ-ਕਾਨੂੰਨੀ ਢਾਂਚਾ ਢਾਹੁਣ ਦੀ ਮੰਗ ਕਰ ਰਹੇ ਪ੍ਰਦਰਸਨਕਾਰੀਆਂ ਨੇ ਅੱਜ ਪ੍ਰਦਰਸ਼ਨ ਦੌਰਾਨ ਪੁਲੀਸ ਦੇ ਬੈਰੀਕੇਡ ਤੋੜ ਦਿੱਤੇ। ਉਪਰੰਤ ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਢੱਲੀ ਵਿੱਚ ਇਕੱਠੇ ਹੋਏ ਸੈਂਕੜੇ ਪ੍ਰਦਰਸ਼ਨਕਾਰੀ ‘ਜੈ ਸ੍ਰੀ ਰਾਮ’ ਅਤੇ ‘ਹਿੰਦੂ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਹੋਏ ਸੰਜੌਲੀ ਵੱਲ ਨੂੰ ਚੱਲ ਪਏ। ਇਸ ਦੌਰਾਨ ਉਨ੍ਹਾਂ ਢੱਲੀ ਸੁਰੰਗ ਨੇੜੇ ਲਗਾਏ ਪੁਲੀਸ ਦੇ ਬੈਰੀਕੇਡ ਵੀ ਤੋੜ ਦਿੱਤੇ। ਹਿੰਦੂ ਜਥੇਬੰਦੀਆਂ ਦੇ ਸੱਦੇ ’ਤੇ ਇਕੱਤਰ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮਸਜਿਦ ਨੇੜੇ ਲਗਾਇਆ ਦੂਜਾ ਬੈਰੀਕੇਡ ਵੀ ਤੋੜ ਦਿੱਤਾ। ਉਪਰੰਤ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪਾਂ ਦਾ ਇਸਤੇਮਾਲ ਅਤੇ ਲਾਠੀਚਾਰਜ ਵੀ ਕੀਤਾ। ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਤਹਿਤ ਪਾਬੰਦੀ ਦੇ ਹੁਮ ਜਾਰੀ ਕੀਤ ਹਨ, ਜਿਸ ਮੁਤਾਬਕ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਅਤੇ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ। -ਪੀਟੀਆਈ

Advertisement

Advertisement