ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਮਲਾ ਮਸਜਿਦ ਵਿਵਾਦ: ਹਿੰਸਕ ਪ੍ਰਦਰਸ਼ਨ ਲਈ ਵੀਐੱਚਪੀ ਆਗੂਆਂ ਤੇ ਸਾਬਕਾ ਕੌਂਸਲਰਾਂ ’ਤੇ ਕੇਸ ਦਰਜ

05:21 PM Sep 15, 2024 IST

ਸ਼ਿਮਲਾ, 15 ਸਤੰਬਰ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਸੰਜੌਲੀ ਖੇਤਰ ਵਿੱਚ ਇਕ ਮਸਜਿਦ ਦੇ ਗੈਰ-ਕਾਨੂੰਨੀ ਹਿੱਸੇ ਨੂੰ ਡੇਗਣ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਦੇ ਦੋਸ਼ ਹੇਠ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੇ ਆਗੂਆਂ, ਸਾਬਕਾ ਕੌਂਸਲਰਾਂ ਅਤੇ ਸਰਪੰਚਾਂ ਸਣੇ 50 ਲੋਕਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਸ਼ਿਮਲਾ ਦੇ ਐੱਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਨੂੰ ਭੜਕਾਉਣ ਵਾਲੇ ਲੋਕਾਂ ਦੇ ਕਾਲ ਡਿਟੇਲ ਰਿਕਾਰਡ (ਸੀਡੀਆਰ) ਇਕੱਤਰ ਕਰ ਲਿਆ ਗਿਆ ਹੈ, ਜਿਸ ਦੇ ਆਧਾਰ ’ਤੇ ਹੋਰ ਕੇਸ ਦਰਜ ਕੀਤੇ ਜਾਣਗੇ। ਅਧਿਕਾਰੀ ਨੇ ਕਿਹਾ ਕਿ ਸੀਸੀਟੀਵੀ ਫੁਟੇਜ, ਵੀਡੀਓ ਅਤੇ ਤਸਵੀਰਾਂ ਵਿੱਚ ਸਬੂਤ ਮੌਜੂਦ ਹਨ, ਜਿਨ੍ਹਾਂ ਵਿੱਚ ਲੋਕਾਂ ਦੇ ਹੱਥਾਂ ’ਚ ਪੱਥਰ ਦੇਖੇ ਜਾ ਸਕਦੇ ਹਨ ਅਤੇ ਇਹ ਪੱਥਰ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ’ਤੇ ਸੁੱਟੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਹੁਣ ਤੱਕ ਜਿਨ੍ਹਾਂ 50 ਲੋਕਾਂ ਦੀ ਪਛਾਣ ਕਰ ਕੇ ਅੱਠ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਵੀਐੱਚਪੀ ਦੇ ਆਗੂ, ਸਰਪੰਚ, ਸਾਬਕਾ ਕੌਂਸਲਰ ਅਤੇ ਦੁਕਾਨਦਾਰਾਂ ਤੋਂ ਇਲਾਵਾ ਚੌਪਾਲ ਤੇ ਠਿਓਗ ਇਲਾਕੇ ਦੇ ਲੋਕ ਸ਼ਾਮਲ ਹਨ। -ਪੀਟੀਆਈ

Advertisement

Advertisement