ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਿਪਰਾ ਬਾਂਸਲ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਨ ਨਿਯੁਕਤ

11:37 AM Jul 26, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੁਲਾਈ
ਯੂਟੀ ਪ੍ਰਸ਼ਾਸਕ ਨੇ ਸ਼ਿਪਰਾ ਬਾਂਸਲ ਨੂੰ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਚੰਡੀਗੜ੍ਹ ਦੀ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ। ਇਸ ਕਮਿਸ਼ਨਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕੰਮ ਕੀਤਾ ਜਾਂਦਾ ਹੈ। ਸ਼ਿਪਰਾ ਬਾਂਸਲ ਨੇ ਕਿਹਾ ਕਿ ਉਹ ਚੰਡੀਗੜ੍ਹ ’ਚ ਬੱਚਿਆਂ ਦੇ ਅਧਿਕਾਰਾਂ ਦੀ ਬਹਾਲੀ ਯਕੀਨੀ ਬਨਾਉਣ ਲਈ ਜ਼ੋਰ ਦੇਣਗੇ। ਜ਼ਿਕਰਯੋਗ ਹੈ ਕਿ ਸ਼ਿਪਰਾ ਬਾਂਸਲ ਇਸ ਤੋਂ ਪਹਿਲਾਂ ਜਨ ਸ਼ਿਕਸ਼ਨ ਸੰਸਥਾਨ ਦੇ ਬੋਰਡ ਮੈਂਬਰ ਅਤੇ ਖਾਦੀ ਬੋਰਡ ਚੰਡੀਗੜ੍ਹ ਦੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਚੌਕਾਂ ’ਚ ਭੀਖ ਮੰਗਣ ਵਾਲੇ ਬੱਚਿਆਂ ਬਾਰੇ ਕੋਈ ਠੋਸ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement