ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਕੰਗਨਾ ਰਣੌਤ ਦੀ ਫਿਲਮ ’ਤੇ ਪਾਬੰਦੀ ਲਗਾਉਣ ਦੀ ਮੰਗ

07:45 AM Sep 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬੁਲਾਰੇ ਗੋਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੰਗਨਾ ਰਣੌਤ ਦੀ ਬਣਾਈ ਗਈ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਇਹ ਫ਼ਿਲਮ ਸਿੱਖਾਂ ਦਾ ਅਕਸ ਖਰਾਬ ਕਰਨ ਵਾਲੀ ਫਿਲਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮਿੱਥ ਕੇ ਇਸ ਤਰੀਕੇ ਦੀ ਫਿਲਮ ਬਣਾਈ ਹੈ, ਜੋ ਸਿੱਖਾਂ ਨੂੰ ਖਲਨਾਇਕ ਤੇ ਇੰਦਰਾ ਗਾਂਧੀ ਨੂੰ ਨਾਇਕ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇੰਦਰਾ ਗਾਂਧੀ ਦੀ ਵਿਚਾਰਧਾਰਾ ਨਾਲ ਸਹਿਮਤ ਹੈ ਜਾਂ ਆਰਐੱਸਐੱਸ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਫ਼ਿਲਮ ’ਤੇ ਪਾਬੰਦੀ ਲਗਾਉਣ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ।

Advertisement

Advertisement