ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

07:14 AM Dec 22, 2024 IST
ਸ਼੍ਰੋਮਣੀ ਅਕਾਲੀ ਦਲ (ਅ) ਦੀ ਸਟੇਜ ਤੋਂ ਸੰਬੋਧਨ ਕਰਦੇ ਹੋਏ ਮਹਿੰਦਰ ਪਾਲ ਸਿੰਘ।

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 21 ਦਸੰਬਰ
ਚਮਕੌਰ ਸਾਹਿਬ ਮੇਨ ਸੜਕ ’ਤੇ ਸਟੇਡੀਅਮ ਨੇੜੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੀ ਸਟੇਜ ’ਤੇ ਵੱਡੇ ਸਾਹਿਬਜ਼ਾਦਿਆਂ ਸਣੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪਾਰਟੀ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ, ਪ੍ਰੋ. ਮਹਿੰਦਰ ਪਾਲ ਸਿੰਘ, ਸੂਬਾ ਆਗੂ ਕੁਲਦੀਪ ਸਿੰਘ ਭਾਗੋਵਾਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ, ਯੂਥ ਪ੍ਰਧਾਨ ਹਰਜੀਤ ਸਿੰਘ ਚਤਾਮਲਾ ਤੇ ਹਰਮੇਸ਼ ਸਿੰਘ ਬੜੌਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਬਾਦਲ ਪਰਿਵਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗੁਨਾਹਾਂ ਨੂੰ ਅਕਾਲ ਤਖ਼ਤ ਸਾਹਿਬ ’ਤੇ ਕਬੂਲ ਕਰਨ ਉਪਰੰਤ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਹੁਕਮਾਂ ਤਹਿਤ ਸਿਰਫ਼ ਧਾਰਮਿਕ ਸਜ਼ਾ ਪੂਰੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਵੱਲੋਂ ਰਾਜਸੀ ਖੇਤਰ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਨੂੰ ਪੂਰਾ ਕਰਨ ਲਈ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਗਾਉਣ ਦੀ ਨਿਖੇਧੀ ਕੀਤੀ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ’ਤੇ ਸਖ਼ਤ ਸਟੈਂਡ ਲੈਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਹਮੇਸ਼ਾਂ ਹੀ ਸਿੱਖ ਕੌਮ ਦੀ ਤਰੱਕੀ ਲਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਨੌਜਵਾਨਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਸਿਰਫ਼ ਬਾਦਲ ਪਰਿਵਾਰ ਹੀ ਕਾਬਜ਼ ਹੋ ਕੇ ਰਹਿ ਗਿਆ ਹੈ।

Advertisement

Advertisement