ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ 23 ਮੈਂਬਰੀ ਕੋਰ ਕਮੇਟੀ ਦਾ ਐਲਾਨ
11:27 PM Aug 04, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਅੱਜ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾਸ ਕਰਕੇ ਕੋਰ ਕਮੇਟੀ ਦੇ ਪੁਨਰਗਠਨ ਦੇ ਅਧਿਕਾਰ ਦਿੱਤੇ ਸਨ। ਇਸ ਤੋਂ ਪਹਿਲਾਂ ਪਾਰਟੀ ’ਚ ਬਗ਼ਾਵਤੀ ਸੁਰਾਂ ਉਭਰਨ ਮਗਰੋਂ ਸੁਖਬੀਰ ਬਾਦਲ ਨੇ 23 ਜੁਲਾਈ ਨੂੰ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਵਿਚ 4 ਐਕਸ ਆਫੀਸ਼ੀਓ ਮੈਂਬਰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਕਈ ਆਗੂਆਂ ਨੂੰ ਸ਼ਾਮਲ ਕੀਤਾ ਹੈ।
Advertisement
Advertisement