For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਸੰਕਟ: ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਨੂੰ

07:33 AM Jul 12, 2024 IST
ਸ਼੍ਰੋਮਣੀ ਅਕਾਲੀ ਦਲ ਸੰਕਟ  ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਨੂੰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਜੁਲਾਈ
ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਜੁਲਾਈ ਨੂੰ ਸੱਦੀ ਗਈ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਦਿੱਤੇ ਗਏ ਪੱਤਰ ਸਣੇ ਹੋਰ ਸਿੱਖਾਂ ਨਾਲ ਸਬੰਧਤ ਹੋਰ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਦੀ ਪੁਸ਼ਟੀ ਕੀਤੀ ਤੇ ਦੱਸਿਆ ਕਿ ਇਸ ਲਈ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਮਿਲੇ ਵੇਰਵਿਆਂ ਦੇ ਮੁਤਾਬਕ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਸੰਕਟ ਤੋਂ ਇਲਾਵਾ ਚੰਡੀਗੜ੍ਹ ਨੇੜੇ ਇੱਕ ਫਿਲਮ ਦੀ ਸ਼ੂਟਿੰਗ ਸਮੇਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਨਕਲ ਕਰਕੇ ਦ੍ਰਿਸ਼ ਫ਼ਿਲਮਾਏ ਜਾਣ ਦੇ ਮਾਮਲੇ ’ਤੇ ਵਿਚਾਰ ਕੀਤੀ ਜਾ ਸਕਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×