ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ
02:10 PM Apr 17, 2025 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 17 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਘੁੰਮਣ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਸ਼੍ਰੋਮਣੀ ਅਕਾਲੀ ਦਲ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ।
Advertisement
Advertisement