ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ: ਹੁਸੈਨਪੁਰ

06:55 AM Apr 16, 2024 IST
ਅਰਮਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ ਕਰਦੇ ਹੋਏ ਪੀਏਸੀ ਮੈਂਬਰ ਗੁਰਪ੍ਰੀਤ ਚੀਮਾ।

ਪੱਤਰ ਪ੍ਰੇਰਕ
ਦਸੂਹਾ, 15 ਅਪਰੈਲ
ਇੱਥੇ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਰਮਿੰਦਰ ਸਿੰਘ ਹੁਸੈਨਪੁਰ ਨੇ ਯੂਥ ਵਰਕਰਾਂ ਨਾਲ ਬੈਠਕ ਕਰ ਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਝੂਠ ਦੇ ਸਹਾਰੇ ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾ ਸੁੱਟਣ। ਸ੍ਰੀ ਹੁਸੈਨਪੁਰ ਨੇ ਕਿਹਾ ਕਿ ‘ਆਪ’, ਕਾਂਗਰਸ ਤੇ ਭਾਜਪਾ ਇੱਕੋ ਥਾਲੀ ਦੇ ਚੱਟੇ-ਵੱਟੇ ਹਨ। ਉਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਿਨ ਪ੍ਰਤੀ ਦਿਨ ਮਜ਼ਬੂਤੀ ਵੱਲ ਵਧ ਰਿਹਾ ਹੈ। ਵੱਡੀ ਗਿਣਤੀ ਵਿਕਾਸ ਪਸੰਦ ਨੌਜਵਾਨ ਤੱਕੜੀ ਦੇ ਝੰਡੇ ਹੇਠ ਇਕਜੁੱਟ ਹੋ ਰਹੇ ਹਨ। ਇਸ ਲਈ ਅਕਾਲੀ ਦਲ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ ਹੈ ਤੇ ਆਪਣੇ ਬਲਬੂਤੇ ’ਤੇ ਲੋਕ ਸਭਾ ਚੋਣਾਂ ਲੜ ਕੇ ਵੱਡੀ ਜਿੱਤ ਦਰਜ ਕਰਵਾਏਗਾ।
ਪੀਏਸੀ ਮੈਂਬਰ ਗੁਰਪ੍ਰੀਤ ਬਿੱਕਾ ਚੀਮਾ ਤੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਕਾਲੜਾ ਨੇ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭੁਪਿਮੰਦਰ ਸਿੰਘ ਨੀਲੂ, ਮੰਗਲ ਤਲਵਾਰ, ਜਸ਼ਨ ਗੁਰਾਇਆ, ਜੋਬਨ ਲਿਟਰ, ਗਗਨਦੀਪ ਸਿੰਘ, ਦੀਪੂ, ਨਵਦੀਪ ਜੌਹਰ ਆਦਿ ਮੌਜੂਦ ਸਨ।

Advertisement

Advertisement
Advertisement