ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਵੇਕ ਵਿਹਾਰ ਸਰਕਲ ਦਾ ਗਠਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਵਿਵੇਕ ਵਿਹਾਰ ਸਰਕਲ ਦਾ ਗਠਨ ਕਰਦੇ ਹੋਏ ਸੁੱਚਾ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਸਮੀਨ ਸਿੰਘ ਨੋਨੀ ਵੱਲੋਂ ਵਿਵੇਕ ਵਿਹਾਰ ਵਾਰਡ 43 ਤੋਂ ਸਮਰਥਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਗਿਆ। ਦਲ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰਨਾ ਅਹੁਦੇਦਾਰਾਂ ਨੇ ਸਾਰੇ ਸਨਮਾਨਿਤ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸੁੱਚਾ ਸਿੰਘ ਨੂੰ ਸਰਕਲ ਪ੍ਰਧਾਨ, ਜਸਦੀਪ ਸਿੰਘ ਸੋਨੀ ਨੂੰ ਦਿੱਲੀ ਸਟੇਟ ਮੀਤ ਪ੍ਰਧਾਨ, ਪ੍ਰਿਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਕ੍ਰਿਸ਼ਨਾ ਨਗਰ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਉੱਘੀਆਂ ਸ਼ਖਸੀਅਤਾਂ ਨੂੰ ਵੀ ਪਾਰਟੀ ਵਿਚ ਸਨਮਾਨਜ਼ਨਕ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਨੇ ਦਿੱਲੀ ਕਮੇਟੀ ਮੈਂਬਰ ਜਸਮੀਨ ਸਿੰਘ ਨੋਨੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਨਿ੍ਹਾਂ ਦੇ ਅਣਥਕ ਯਤਨਾਂ ਸਦਕਾ ਇੰਨੀ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਿਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਨਿਾਂ ਤੋਂ ਵੱਖ-ਵੱਖ ਧਿਰਾਂ ਵੱਲੋਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਹੋੜ ਲੱਗੀ ਹੋਈ ਹੈ।