ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਲਈ ਤਿਆਰੀਆਂ ਸ਼ੁਰੂ

07:42 AM Aug 24, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਗਸਤ
ਪੰਜਾਬ ਦੇ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਲਕੇ ਵਿਚ ਜ਼ਿਮਨੀ ਚੋਣਾਂ ਲੜਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਲਵਾ ਖੇਤਰ ਦੇ ਹਲਕਾ ਇੰਚਾਰਜਾਂ ਨਾਲ ਕਈ ਦਿਨਾਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਵਾਸਤੇ ਪਾਰਟੀ ਦੇ ਸੰਸਦੀ ਬੋਰਡ ਵੱਲੋਂ ਵਰਕਰਾਂ ਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ 24 ਅਗਸਤ ਤੋਂ ਬਾਅਦ ਇਕ ਇਕ ਕਰ ਕੇ ਚਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਸਦੀ ਬੋਰਡ ਦੇ ਮੁਖੀ ਬਲਵਿੰਦਰ ਸਿੰਘ ਭੂੰਦੜ ਇਨ੍ਹਾਂ ਦੌਰਿਆਂ ਦੀ ਅਗਵਾਈ ਕਰਨਗੇ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਟੀਮ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ 28 ਅਗਸਤ ਨੂੰ ਬਰਨਾਲਾ ਜਾ ਕੇ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰੇਗੀ।

Advertisement

Advertisement