ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦਾ ਅਸਲੀ ਪਹਿਰੇਦਾਰ: ਖਾਲਸਾ

08:50 AM May 10, 2024 IST
ਪਿੰਡ ਸੌਟੀ ਵਿੱਚ ਚੋਣ ਮੀਟਿੰਗ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਤੇ ਹੋਰ। -ਫ਼ੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 9 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਪੰਜਾਬ ਦੇ ਹੱਕਾਂ ਦੀ ਅਸਲ ਪਹਿਰੇਦਾਰ ਹੈ। ਇਸ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਵਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਇਆ ਜਾ ਸਕੇ। ਉਹ ਹਲਕਾ ਅਮਲੋਹ ਦੇ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਆਗੂਆਂ ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਦੇਣ ਦੀ ਅਪੀਲ ਕੀਤੀ। ਇਨ੍ਹਾਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੀ ਕੌਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਹਰਬੰਸ ਸਿੰਘ ਬਡਾਲੀ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement